12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਰਾਜਧਾਨੀ ਦਿੱਲੀ ’ਚ ਭੁਚਾਲ ਦੇ ਤੇਜ਼ ਝਟਕੇ

ਨਵੀਂ ਦਿੱਲੀ, 10 ਜੁਲਾਈ- ਭਾਰਤ ਦੀ ਰਾਜਧਾਨੀ ਵਿਚ ਅੱਜ ਸਵੇਰ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਅਨੁਸਾਰ ਇਹ ਭੁਚਾਲ 9.04 ਮਿੰਟ ’ਤੇ ਆਇਆ। ਇਸ...

Ad Position 21
No active advertisement
ਅਜੀਤ ਡੈਸਕ 10-07-2025

ਨਵੀਂ ਦਿੱਲੀ, 10 ਜੁਲਾਈ- ਭਾਰਤ ਦੀ ਰਾਜਧਾਨੀ ਵਿਚ ਅੱਜ ਸਵੇਰ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਅਨੁਸਾਰ ਇਹ ਭੁਚਾਲ 9.04 ਮਿੰਟ ’ਤੇ ਆਇਆ। ਝਟਕਿਆਂ ਦੀ ਤੀਬਰਤਾ 4.4 ਦਰਜ ਕੀਤੀ ਗਈ ਹੈ।

ਹਰਿਆਣਾ ਦੇ ਝੱਜਰ ਨੂੰ ਇਸ ਦਾ ਕੇਂਦਰ ਮੰਨਿਆ ਜਾ ਰਿਹਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭੁਚਾਲ ਦੇ ਝਟਕੇ 10 ਸੈਕਿੰਡ ਤੱਕ ਮਹਿਸੂਸ ਕੀਤੇ ਗਏ ਹਨ।

ਇਸ ਦੇ ਨਾਲ ਹੀ ਇਹ ਝਟਕੇ ਨੋਇਡਾ, ਗਾਜ਼ੀਆਬਾਦ, ਫਰੀਦਾਬਾਦ ਤੇ ਬਹਾਦੁਰਗੜ੍ਹ ’ਚ ਵੀ ਮਹਿਸੂਸ ਹੋਏ ਹਨ। ਇਸ ਸੰਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਝੱਜਰ ਵਿਚ ਭੁਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਆ ਗਏ। ਸਥਾਨਕ ਨਿਵਾਸੀ ਰਮੇਸ਼ ਕੁਮਾਰ ਨੇ ਕਿਹਾ ਕਿ ਸਵੇਰੇ ਅਚਾਨਕ ਬਿਸਤਰਾ ਹਿੱਲਣ ਲੱਗਾ ਅਤੇ ਦੋ ਮਿੰਟਾਂ ਬਾਅਦ ਫਿਰ ਹਲਕਾ ਜਿਹਾ ਭੁਚਾਲ ਆਇਆ। ਅਸੀਂ ਡਰ ਕੇ ਬਾਹਰ ਆ ਗਏ। ਹਾਲਾਂਕਿ, ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਦਿੱਲੀ ਦੇ ਇਕ ਵਿਅਕਤੀ ਨੇ ਕਿਹਾ ਕਿ ਮੈਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ, ਇਹ ਥੋੜ੍ਹਾ ਡਰਾਉਣਾ ਸੀ। ਜਦੋਂ ਅਜਿਹੀ ਕੋਈ ਘਟਨਾ ਵਾਪਰਦੀ ਹੈ ਤਾਂ ਸਾਨੂੰ ਸੁਰੱਖਿਆ ਦਾ ਧਿਆਨ ਰੱਖਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜ ਦੇਸ਼ਾਂ ਦੀ ਯਾਤਰਾ ਤੋਂ ਬਾਅਦ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ 5 ਕਰੋੜ ਦੀ ਹੈਰੋਇਨ ਸਮੇਤ 2 ਸਕੇ ਭਰਾ ਕਾਬੂ, ਮਾਮਲਾ ਦਰਜ
Ad Position 24