12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਲੱਗਦਾ ਹੈ ਕਿ ਚੋਣ ਕਮਿਸ਼ਨ ਸੁਪਰੀਮ ਕੋਰਟ ਦੇ ਸੁਝਾਅ ਨਾਲ ਚੱਲੇਗਾ - ਕੇ.ਸੀ. ਵੇਣੂਗੋਪਾਲ

ਨਵੀਂ ਦਿੱਲੀ, 10 ਜੁਲਾਈ - ਸੁਪਰੀਮ ਕੋਰਟ ਨੇ ਭਾਰਤੀ ਚੋਣ ਕਮਿਸ਼ਨ ਨੂੰ ਬਿਹਾਰ ਵਿਚ ਚੋਣ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਕਰਨ ਦੀ ਆਪਣੀ ਪ੍ਰਕਿਰਿਆ ਜਾਰੀ ਰੱਖਣ ਦੀ ਇਜਾਜ਼ਤ...

Ad Position 21
No active advertisement
ਅਜੀਤ ਡੈਸਕ 10-07-2025

 ਨਵੀਂ ਦਿੱਲੀ, 10 ਜੁਲਾਈ - ਸੁਪਰੀਮ ਕੋਰਟ ਨੇ ਭਾਰਤੀ ਚੋਣ ਕਮਿਸ਼ਨ ਨੂੰ ਬਿਹਾਰ ਵਿਚ ਚੋਣ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਕਰਨ ਦੀ ਆਪਣੀ ਪ੍ਰਕਿਰਿਆ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਸ ਨੂੰ ਲੈ ਕੇ ਕਾਂਗਰਸ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਕਹਿੰਦੇ ਹਨ, "...ਇਹ ਲੋਕਤੰਤਰ ਲਈ ਰਾਹਤ ਦੀ ਗੱਲ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 28 ਜੁਲਾਈ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਇਸ ਰਾਹੀਂ ਆਪਣੇ ਵਿਚਾਰ ਦਿੱਤੇ ਹਨ ਕਿ ਆਧਾਰ, ਵੋਟਰ ਆਈਡੀ ਅਤੇ ਰਾਸ਼ਨ ਕਾਰਡ ਨੂੰ ਤਸਦੀਕ ਪ੍ਰਕਿਰਿਆ ਦਾ ਹਿੱਸਾ ਬਣਾਇਆ ਜਾਵੇ। ਮੈਨੂੰ ਲੱਗਦਾ ਹੈ ਕਿ ਚੋਣ ਕਮਿਸ਼ਨ ਸੁਪਰੀਮ ਕੋਰਟ ਦੇ ਇਸ ਸੁਝਾਅ ਨਾਲ ਚੱਲੇਗਾ। ਆਓ ਇਸਦੀ ਉਡੀਕ ਕਰੀਏ।"
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿ ਨਿਆਂ ਦੇ ਹਿੱਤ ਵਿਚ, ਚੋਣ ਕਮਿਸ਼ਨ ਬਿਹਾਰ ਵਿਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ ਦੌਰਾਨ ਆਧਾਰ, ਰਾਸ਼ਨ ਕਾਰਡ ਅਤੇ ਵੋਟਰ ਆਈਡੀ ਕਾਰਡ ਆਦਿ ਵਰਗੇ ਦਸਤਾਵੇਜ਼ਾਂ ਨੂੰ ਵੀ ਸ਼ਾਮਲ ਕਰਨ 'ਤੇ ਵਿਚਾਰ ਕਰੇ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਸੰਨੀ ਦਾ ਘਰ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹਿਆ ਅਗਲੀ ਖ਼ਬਰ ਬਿਹਾਰ ਚੋਣਾਂ: ਚੋਣ ਕਮਿਸ਼ਨ ਆਧਾਰ, ਰਾਸ਼ਨ ਅਤੇ ਵੋਟਰ ਕਾਰਡ ਨੂੰ ਸ਼ਾਮਿਲ ਕਰਨ ’ਤੇ ਕਰੇ ਵਿਚਾਰ- ਸੁਪਰੀਮ ਕੋਰਟ
Ad Position 24