12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਗੁਰੂ ਪੂਰਨਿਮਾ ਦੇ ਮੌਕੇ 'ਤੇ ਨੂਰਮਹਿਲ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਲੰਧਰ, 10 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂਰਮਹਿਲ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਿਖੇ ਗੁਰੂ ਪੂਰਨਿਮਾ ਦੇ ਮੌਕੇ 'ਤੇ ਕਰਵਾਏ ਜਾ ਰਹੇ ਸਮਾਗਮ ਵਿਚ ਪਹੁੰਚੇ। ਇਸ...

Ad Position 21
No active advertisement
ਅਜੀਤ ਡੈਸਕ 10-07-2025

ਜਲੰਧਰ, 10 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂਰਮਹਿਲ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਿਖੇ ਗੁਰੂ ਪੂਰਨਿਮਾ ਦੇ ਮੌਕੇ 'ਤੇ ਕਰਵਾਏ ਜਾ ਰਹੇ ਸਮਾਗਮ ਵਿਚ ਪਹੁੰਚੇ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਕਈ ਸੀਨੀਅਰ ਭਾਜਪਾ ਆਗੂ ਵੀ ਸਮਾਗਮ ਵਿਚ ਮੌਜੂਦ ਸਨ। ਇਸ ਤੋਂ ਬਾਅਦ, ਲਗਭਗ 3:30 ਵਜੇ ਮੁੱਖ ਮੰਤਰੀ ਨਾਇਬ ਸੈਣੀ ਸਵਾਮੀ ਮੋਹਨਦਾਸ ਆਸ਼ਰਮ ਪਹੁੰਚੇ, ਜਿੱਥੇ ਉਨ੍ਹਾਂ ਨੇ ਚੱਲ ਰਹੇ ਇਕੱਠ ਵਿਚ ਹਿੱਸਾ ਲਿਆ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਪੂਰਨਿਮਾ ਦੇ ਦਿਨ ਗੁਰੂ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਸਾਨੂੰ ਗੁਰੂ ਦੀ ਪੂਜਾ ਕਰਦੇ ਸਮੇਂ ਸੰਕਲਪ ਲੈਣਾ ਚਾਹੀਦਾ ਹੈ। ਹਰ ਵਿਅਕਤੀ ਨੂੰ ਆਪਣੇ ਗੁਰੂ ਦੇ ਨਾਮ 'ਤੇ ਇਕ ਰੁੱਖ ਲਗਾਉਣਾ ਚਾਹੀਦਾ ਹੈ, ਤਾਂ ਜੋ ਵਾਤਾਵਰਣ ਨੂੰ ਸ਼ੁੱਧ ਕੀਤਾ ਜਾ ਸਕੇ, ਇਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਨੀਤੀ ਹੈ।ਮੀਡੀਆ ਵਲੋਂ ਐਸ.ਵਾਈ.ਐਲ. ਅਤੇ ਹਰਿਆਣਾ ਵਿਚ ਪ੍ਰਿੰਸੀਪਲ ਦੇ ਕਤਲ ਬਾਰੇ ਪੁੱਛੇ ਗਏ ਸਵਾਲਾਂ 'ਤੇ ਉਹ ਚੁੱਪ ਰਹੇ ਅਤੇ ਮੌਕੇ ਤੋਂ ਚਲੇ ਗਏ।
ਇਸ ਦੌਰਾਨ ਰਵਨੀਤ ਬਿੱਟੂ ਨੇ ਲੋਕਾਂ ਨੂੰ ਗੁਰੂ ਪੂਰਨਿਮਾ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਲੋਕ ਨੂਰਮਹਿਲ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਪਹੁੰਚੇ, ਜਿੱਥੇ ਲੋਕਾਂ ਨੂੰ ਬਹੁਤ ਉਤਸ਼ਾਹ ਨਾਲ ਦੇਖਿਆ ਗਿਆ। ਗੁਰੂ ਪੂਰਨਿਮਾ ਦੇ ਦਿਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਹਰਿਆਣਾ ਦੇ ਨਾਲ-ਨਾਲ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕਰਨ ਲਈ ਪਹੁੰਚੇ ਹਨ।

Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਆਰ. ਮੁਲਾਜਮਾਂ ਨੇ ਨੱਥੂਵਾਲਾ ਪੁਲ 'ਤੇ ਕੀਤੀ ਚੈਕਿੰਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਦਿੱਤੀ ਜਾਣਕਾਰੀ
Ad Position 24