12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਸ਼੍ਰੋਮਣੀ ਅਕਾਲੀ ਦਲ ਦੇ ਨਵ -ਨਿਯੁਕਤ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ...

Ad Position 21
No active advertisement
ਅਜੀਤ ਡੈਸਕ 10-07-2025

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਅੱਜ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਨਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਮਲੋਟ ਹਰਪ੍ਰੀਤ ਸਿੰਘ ਕੋਟਭਾਈ, ਵਰਦੇਵ ਸਿੰਘ ਨੋਨੀ ਮਾਨ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਜਥੇ: ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ, ਜਥੇ: ਹੀਰਾ ਸਿੰਘ ਚੜੇਵਾਨ, ਮਨਜਿੰਦਰ ਸਿੰਘ ਬਿੱਟੂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜਮੱਲੂ ਅਤੇ ਹੋਰ ਆਗੂ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ ਹੈ । ਉਹ ਸਮੁੱਚੀ ਟੀਮ ਨਾਲ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਇੰਗਲੈਂਡ ਤੀਜਾ ਟੈਸਟ : ਪਹਿਲੇ ਸੈਸ਼ਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ 83/2 ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਆਗੂਆਂ ਨੇ ਬੀ.ਡੀ.ਪੀ.ਓ. ਕੰਪਲੈਕਸ ਅੰਦਰ ਖੜ੍ਹੇ ਪਾਣੀ 'ਚ ਝੋਨਾ ਲਾ ਕੇ ਕੀਤਾ ਰੋਸ ਦਾ ਪ੍ਰਗਟਾਵਾ
Ad Position 24