12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਵਿਦੇਸ਼ ਮੰਤਰਾਲੇ ਨੇ ਭਗਵੰਤ ਮਾਨ ਦੇ ਬਿਆਨ ਨੂੰ ਦੱਸਿਆ ਅਫ਼ਸੋਸਜਨਕ

ਨਵੀਂ ਦਿੱਲੀ, 11 ਜੁਲਾਈ- ਵਿਦੇਸ਼ ਮੰਤਰਾਲੇ ਨੇ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ’ਤੇ ਕੀਤੇ ਗਏ ਤੰਨਜ਼ ’ਤੇ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ....

Ad Position 21
No active advertisement
ਅਜੀਤ ਡੈਸਕ 11-07-2025

ਨਵੀਂ ਦਿੱਲੀ, 11 ਜੁਲਾਈ- ਵਿਦੇਸ਼ ਮੰਤਰਾਲੇ ਨੇ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ’ਤੇ ਕੀਤੇ ਗਏ ਤੰਨਜ਼ ’ਤੇ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ ਨੇ ਮਾਨ ਦੇ ਬਿਆਨ ਨੂੰ ਗੈਰ-ਜ਼ਿੰਮੇਵਾਰਾਨਾ ਦੱਸਿਆ ਅਤੇ ਕਿਹਾ ਕਿ ਅਜਿਹੇ ਬਿਆਨ ਕਿਸੇ ਰਾਜ ਦੇ ਮੁਖੀ ਨੂੰ ਸ਼ੋਭਾ ਨਹੀਂ ਦਿੰਦੇ।

ਮਾਨ ਨੇ ਪ੍ਰਧਾਨ ਮੰਤਰੀ ਦੇ ਹਾਲੀਆ ਬ੍ਰਾਜ਼ੀਲ, ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ ਅਤੇ ਨਾਮੀਬੀਆ ਦੇ ਵਿਦੇਸ਼ ਦੌਰਿਆਂ ਦੀ ਆਲੋਚਨਾ ਕੀਤੀ ਸੀ। ਮਾਨ ਨੇ ਕਿਹਾ ਸੀ ਕਿ ਸਾਡੇ ਪ੍ਰਧਾਨ ਮੰਤਰੀ ਉਨ੍ਹਾਂ ਦੇਸ਼ਾਂ ਦਾ ਦੌਰਾ ਕਰ ਰਹੇ ਹਨ, ਜਿੱਥੇ ਆਬਾਦੀ 10 ਹਜ਼ਾਰ ਤੋਂ ਵੱਧ ਨਹੀਂ ਹੈ। ਸਾਡੇ ਦੇਸ਼ ਵਿਚ ਤਾਂ ਜੇ.ਸੀ.ਬੀ. ਦੇਖਣ ਲਈ ਇੰਨੇ ਸਾਰੇ ਲੋਕ ਲਾਈਨ ਵਿਚ ਖੜ੍ਹੇ ਹੋ ਜਾਂਦੇ ਹਨ।

ਇਸ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮਾਨ ਦਾ ਨਾਮ ਲਏ ਬਿਨਾਂ ਕਿਹਾ ਕਿ ਅਸੀਂ ਇਕ ਰਾਜ ਦੇ ਮੁਖੀ ਵਲੋਂ ਸਾਡੇ ਦੋਸਤਾਨਾ ਦੇਸ਼ਾਂ ਨਾਲ ਭਾਰਤ ਦੇ ਸੰਬੰਧਾਂ ਬਾਰੇ ਕੀਤੀਆਂ ਗਈਆਂ ਕੁਝ ਟਿੱਪਣੀਆਂ ਵੇਖੀਆਂ ਹਨ। ਇਹ ਬਿਆਨ ਅਫਸੋਸਜਨਕ ਹਨ ਅਤੇ ਭਾਰਤ ਸਰਕਾਰ ਉਨ੍ਹਾਂ ਤੋਂ ਦੂਰੀ ਬਣਾਉਂਦੀ ਹੈ।

Ad Position 22
No active advertisement
ਪਿਛਲੀ ਖ਼ਬਰ ਸੈਰ ਕਰ ਰਹੇ ਵਿਅਕਤੀ ਦਾ ਲੁਟੇਰਿਆਂ ਵਲੋਂ ਕਤਲ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24