12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਵਿਧਾਨ ਸਭਾ ਵਿਸ਼ੇਸ਼ ਇਜਲਾਸ: ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋਈ ਸਦਨ ਦੀ ਕਾਰਵਾਈ

ਚੰਡੀਗੜ੍ਹ, 11 ਜੁਲਾਈ- ਅੱਜ (11 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋ ਗਈ ਹੈ। ਅੱਜ ਸਰਕਾਰ...

Ad Position 21
No active advertisement
ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ- ਅੱਜ (11 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋ ਗਈ ਹੈ। ਅੱਜ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ’ਤੇ ਇਕ ਮਹੱਤਵਪੂਰਨ ਖਰੜਾ ਬਿੱਲ ਪੇਸ਼ ਕਰੇਗੀ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀ.ਆਈ.ਐਸ.ਐਫ਼. ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼ ਕੀਤੇ ਜਾਣਗੇ।

ਦੱਸ ਦੇਈਏ ਕਿ ਸੈਸ਼ਨ ਪੂਰੀ ਤਰ੍ਹਾਂ ਹੰਗਾਮੇਦਾਰ ਹੋਣ ਦੀ ਉਮੀਦ ਹੈ। ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਲੈਂਡ ਪੂਲਿੰਗ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਵਿਚ ਹਨ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਵਿਰੋਧੀ ਧਿਰ ਨੂੰ ਸਾਰੇ ਜਵਾਬ ਦਿੱਤੇ ਜਾਣਗੇ ਤੇ ਬੇਅਦਬੀ ’ਤੇ ਕਾਨੂੰਨ ਸਾਰੀਆਂ ਪਾਰਟੀਆਂ ਦੇ ਸਲਾਹ-ਮਸ਼ਵਰੇ ਤੋਂ ਬਾਅਦ ਹੀ ਬਣਾਇਆ ਜਾਵੇਗਾ। ਕਾਨੂੰਨ ਪਾਸ ਕਰਕੇ ਸਲਾਹਕਾਰ ਕਮੇਟੀ ਨੂੰ ਭੇਜਿਆ ਜਾਵੇਗਾ।

ਵਿਧਾਇਕ ਕਰਮਬੀਰ ਸਿੰਘ ਘੁੰਮਣ ਦਸੂਹਾ ਬੱਸ ਅੱਡੇ ਦੀ ਮਾੜੀ ਹਾਲਤ ਦਾ ਮੁੱਦਾ ਉਠਾਉਣਗੇ। ਇਸ ਤੋਂ ਬਾਅਦ 5 ਵਿਭਾਗਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।

ਇਨ੍ਹਾਂ ਵਿਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ, ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ, ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਸੋਧ ਬਿੱਲ 2025, ਪੰਜਾਬ ਲੇਬਰ ਵੈਲਫੇਅਰ ਫੰਡ ਸੋਧ ਬਿੱਲ 2025, ਅਤੇ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ ਪੰਜਾਬ ਸੋਧ ਬਿੱਲ 2025 ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ 15 ਜੁਲਾਈ ਤੱਕ ਵਧਿਆ ਵਿਸ਼ੇਸ਼ ਇਜਲਾਸ ਦਾ ਸਮਾਂ ਅਗਲੀ ਖ਼ਬਰ ਸੂਬੇ ਦੇ ਅੱਜ 3 ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ
Ad Position 24