12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਸੜਕ ਹਾਦਸੇ ’ਚ ਪਤੀ, ਪਤਨੀ ਦੀ ਮੌਕੇ ’ਤੇ ਹੋਈ ਮੌਤ

ਪਾਤੜਾਂ, (ਪਟਿਆਲਾ), 11 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਪਾਤੜਾਂ ਸ਼ਹਿਰ ਦੇ ਹਾਮਝੇੜੀ ਬਾਈਪਾਸ ’ਤੇ ਹੋਏ ਸੜਕ ਹਾਦਸੇ ’ਚ ਪਤੀ, ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ...

Ad Position 21
No active advertisement
ਅਜੀਤ ਡੈਸਕ 11-07-2025

ਪਾਤੜਾਂ, (ਪਟਿਆਲਾ), 11 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਪਾਤੜਾਂ ਸ਼ਹਿਰ ਦੇ ਹਾਮਝੇੜੀ ਬਾਈਪਾਸ ’ਤੇ ਹੋਏ ਸੜਕ ਹਾਦਸੇ ’ਚ ਪਤੀ, ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਲੜਕੀ ਅਤੇ ਇਕ ਛੋਟੀ ਬੱਚੀ ਜ਼ਖ਼ਮੀ ਹੋ ਗਈਆਂ। 

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਤੋਂ ਸਾਰੇ ਜਣੇ ਇਕੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ਿਲ੍ਹਾ ਫਤਿਆਬਾਦ ਹਰਿਆਣਾ ਰਾਜ ਦੇ ਪਿੰਡ ਜਾਲਕੀਆਂ ਜਾ ਰਹੇ ਸਨ ਕਿ ਪਾਤੜਾਂ ਸ਼ਹਿਰ ਦੇ ਹਾਮਝੇੜੀ ਬਾਈਪਾਸ ’ਤੇ ਬੱਸ ਨਾਲ ਟੱਕਰ ਹੋ ਗਈ, ਜਿਸ ਵਿਚ ਪਤੀ, ਪਤਨੀ ਦੀ ਮੌਕੇ ’ਤੇ ਮੌਤ ਹੋ ਗਈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਪ੍ਰੀਤਮ ਸਿੰਘ ਅਤੇ ਉਸ ਦੀ ਪਤਨੀ ਅਮਰਪ੍ਰੀਤ ਕੌਰ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀਆਂ ’ਚ ਅਮਨਪ੍ਰੀਤ ਕੌਰ ਅਤੇ ਛੋਟੀ ਬੱਚੀ ਪਿ੍ਸੀਆ ਸ਼ਾਮਿਲ ਹੈ, ਜਿਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸਮੱਸਿਆ ਖੁਦ ਕਾਂਗਰਸ ਹੈ- ਅਮਨ ਅਰੋੜਾ ਅਗਲੀ ਖ਼ਬਰ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨਾਂ ’ਤੇ ਐਫ਼. ਆਈ. ਆਰ. ਦਰਜ
Ad Position 24