12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਸਦਨ ’ਚ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਹੋਏ ਆਹਮੋ ਸਾਹਮਣੇ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਦਨ ’ਚ ਮੁੱਖ ਮੰਤਰੀ ਦੇ ਸੰਬੋਧਨ ਦੌਰਾਨ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਮੁੜ ਆਹਮੋ ਸਾਹਮਣੇ ਹੋ ਗਏ। ਮੁੱਖ ਮੰਤਰੀ ਨੇ ਕਿਹਾ...

Ad Position 21
No active advertisement
ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਦਨ ’ਚ ਮੁੱਖ ਮੰਤਰੀ ਦੇ ਸੰਬੋਧਨ ਦੌਰਾਨ ਪ੍ਰਤਾਪ ਸਿੰਘ ਬਾਜਵਾ ਤੇ ਮੁੱਖ ਮੰਤਰੀ ਮੁੜ ਆਹਮੋ ਸਾਹਮਣੇ ਹੋ ਗਏ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਤੁਹਾਡੀਆਂ ਮਾੜੀਆਂ ਕਾਰਗੁਜ਼ਾਰੀਆਂ ਕਰਕੇ ਸਿਆਸਤ ਵਿਚ ਆਏ ਹਾਂ। ਇਸ ਦਾ ਜਵਾਬ ਦਿੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਇਸ ਤਰ੍ਹਾਂ ਡਰਾਮੇਬਾਜ਼ੀਆਂ ਨਾਲ ਕੰਮ ਨਹੀਂ ਚੱਲਣਾ। ਸਦਨ ’ਚ ਮੁੱਖ ਮੰਤਰੀ ਦੀ ਉਸ ਟਿੱਪਣੀ ਮਗਰੋਂ ਵੱਡਾ ਰੌਲਾ ਰੱਪਾ ਪੈ ਗਿਆ ਜਦੋਂ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਸਾਹਿਬ ਅਜੇ 12 ਵਜੇ ਹਨ ਤੁਹਾਨੂੰ ਬੋਲਣ ਦਾ ਟਾਈਮ ਦਿੱਤਾ ਜਾਵੇਗਾ, ਜਿਸ ਦੇ ਜਵਾਬ ’ਚ ਬਾਜਵਾ ਨੇ ਇਤਰਾਜ਼ ਕੀਤਾ ਅਤੇ ਇਸ ਮਗਰੋਂ ਸਦਨ ’ਚ ਭਾਰੀ ਰੌਲਾ ਰੱਪਾ ਪੈ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਾਨੂੰ ਆਪਸ ’ਚ ਲੜਾ ਕੇ ਮਾਰ ਰਹੀ ਹੱਕ- ਮੁੱਖ ਮੰਤਰੀ ਅਗਲੀ ਖ਼ਬਰ ਦਿਲਜੀਤ ਦੋਸਾਂਝ ਦੇ ਹੱਕ ਵਿਚ ਆਏ ਮੁੱਖ ਮੰਤਰੀ ਭਗਵੰਤ ਮਾਨ
Ad Position 24