11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਦੀ ਪ੍ਰੀਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲਜ਼ ਪੰਜਾਬ ਸੋਧਨਾ ਬਿੱਲ ਖੁੱਡੀਆਂ ਵਲੋਂ ਪੇਸ਼

ਚੰਡੀਗੜ੍ਹ, 11 ਜੁਲਾਈ (ਵਿਕਰਮ ਮਾਨ)-ਦੀ ਪ੍ਰੀਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲਜ਼ ਪੰਜਾਬ ਸੋਧਨਾ ਬਿੱਲ 2025...

Ad Position 21
No active advertisement
ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਵਿਕਰਮ ਮਾਨ)-ਦੀ ਪ੍ਰੀਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲਜ਼ ਪੰਜਾਬ ਸੋਧਨਾ ਬਿੱਲ 2025 ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੇਸ਼ ਕੀਤਾ ਗਿਆ, ਜਿਸਨੂੰ ਸਦਨ ਵਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ l  ਇਸ ਤੋਂ ਪਹਿਲਾਂ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਬਿੱਲ 2025 ਸਦਨ ’ਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਲੇਬਰ ਵੈਲਫੇਅਰ ਫੰਡ ਸੋਧਨਾ ਬਿੱਲ 2025 ਵੀ ਸਦਨ ਵਿਚ ਮੰਤਰੀ ਤਰਨਪ੍ਰੀਤ ਸਿੰਘ ਸੋਂਧ ਵਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਵੀ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਦੱਸ ਦਈਏ ਕਿ ਅੱਜ ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿੱਤਾ ਗਿਆ। ਸਦਨ ਵਲੋਂ ਸਰਬਸੰਮਤੀ ਨਾਲ ਸਿਫਾਰਿਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸੰਬੰਧਿਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰੋਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡਰੋ ਪ੍ਰੋਜੈਕਟਾਂ ’ਤੇ ਸੀ.ਆਈ.ਐਸ.ਐਫ਼. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੋਮਵਾਰ 2 ਵਜੇ ਤਕ ਲਈ ਮੁਲਤਵੀ ਅਗਲੀ ਖ਼ਬਰ ਰਾਜਪਾਲ ਪੰਜਾਬ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ
Ad Position 24