11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫਤਾਰ ਰਮਨ ਅਰੋੜਾ ਤੇ ਕੁੜਮ ਦੀ ਜ਼ਮਾਨਤ ਅਰਜ਼ੀ ਖਾਰਿਜ

ਚੰਡੀਗੜ੍ਹ, 11 ਜੁਲਾਈ (ਚੰਨਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ...

Ad Position 21
No active advertisement
ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਚੰਨਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮਈ ਮਹੀਨੇ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ ਜੋ ਕਿ ਇਸ ਸਮੇਂ ਜੁਡੀਸ਼ੀਅਲ ਹਿਰਾਸਤ ਵਿਚ ਹਨ, ਦੀ ਰੈਗੂਲਰ ਜ਼ਮਾਨਤ ਅਤੇ ਰਮਨ ਅਰੋੜਾ ਦੇ ਕੁੜਮ ਰਾਜ ਕੁਮਾਰ ਮਦਾਨ, ਜਿਸ ਨੇ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਸੀ, ਅਦਾਲਤ ਨੇ ਰੱਦ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਇਨ੍ਹਾਂ ਸਾਰਿਆਂ ਖਿਲਾਫ 14 ਮਈ 2025 ਨੂੰ ਵਿਜੀਲੈਂਸ ਬਿਊਰੋ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। 

ਰਮਨ ਅਰੋੜਾ ਆਪਣੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਪਿਛਲੇ ਇਕ ਮਹੀਨੇ ਤੋਂ ਜੇਲ੍ਹ ਵਿਚ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 11 ਜੁਲਾਈ ਨੂੰ ਅਦਾਲਤ ਵਿਚ ਵਿਚਾਰ ਅਧੀਨ ਸੀ। ਦੇਰ ਸ਼ਾਮ ਨੂੰ ਮਾਣਯੋਗ ਅਦਾਲਤ ਨੇ ਤਿੰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ।

Ad Position 22
No active advertisement
ਪਿਛਲੀ ਖ਼ਬਰ ਇਨਸਾਫ ਲਈ 9 ਮਹੀਨਿਆਂ ਦੀ ਗਰਭਵਤੀ ਔਰਤ ਨੇ ਲਗਾਇਆ ਧਰਨਾ ਅਗਲੀ ਖ਼ਬਰ ਪੰਚਾਇਤੀ ਜ਼ਮੀਨ ਨੂੰ ਲੈ ਕੇ 2 ਪਿੰਡ ਹੋਏ ਆਹਮੋ-ਸਾਹਮਣੇ, ਲਾਇਆ ਧਰਨਾ
Ad Position 24