11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਇਨਸਾਫ ਲਈ 9 ਮਹੀਨਿਆਂ ਦੀ ਗਰਭਵਤੀ ਔਰਤ ਨੇ ਲਗਾਇਆ ਧਰਨਾ

ਨਵਾਂਸ਼ਹਿਰ, 11 ਜੁਲਾਈ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਪੁਲਿਸ ਨੂੰ ਉਸ ਸਮੇਂ ਵਖਤ ਪੈ ਗਿਆ...

Ad Position 21
No active advertisement
ਅਜੀਤ ਡੈਸਕ 11-07-2025

ਨਵਾਂਸ਼ਹਿਰ, 11 ਜੁਲਾਈ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਪੁਲਿਸ ਨੂੰ ਉਸ ਸਮੇਂ ਵਖਤ ਪੈ ਗਿਆ ਜਦੋਂ ਇਨਸਾਫ ਲਈ ਭਟਕਦੀ ਇਕ ਔਰਤ ਰਵੀਸ਼ ਨੇ ਚੰਡੀਗੜ੍ਹ ਚੌਕ ਵਿਚ ਧਰਨਾ ਲਗਾ ਕੇ ਇਨਸਾਫ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਉਹ 9 ਮਹੀਨਿਆਂ ਦੀ ਗਰਭਵਤੀ ਹੈ ਅਤੇ ਉਸ ਨਾਲ ਪਰਿਵਾਰਿਕ ਮੈਂਬਰਾਂ ਵਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਉਹ ਵੱਖ-ਵੱਖ ਦਫਤਰਾਂ ਵਿਚ ਇਨਸਾਫ ਦੀ ਮੰਗ ਲਈ ਪਿਛਲੇ ਛੇ ਮਹੀਨਿਆਂ ਤੋਂ ਘੁੰਮ ਰਹੀ ਹੈ ਅਤੇ ਇਕ ਪਹੁੰਚ ਵਾਲੇ ਵਿਅਕਤੀ ਦੇ ਪ੍ਰਭਾਵ ਕਾਰਨ ਕੋਈ ਕਾਰਵਾਈ ਨਹੀਂ ਹੋ ਰਹੀ। ਉਸ ਦੀ ਕਿਸੇ ਦਫਤਰ ਨੇ ਸੁਣਵਾਈ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਉਹ ਰਾਤਾਂ ਗੁਰਦੁਆਰਿਆਂ ਵਿਚ ਆਪਣੇ ਬੱਚਿਆਂ ਨੂੰ ਲੈ ਕੇ ਕੱਟ ਰਹੀ ਹੈ। ਉਸ ਨੂੰ ਘਰ ਨਹੀਂ ਵੜਨ ਦਿੱਤਾ ਜਾ ਰਿਹਾ। ਥਾਣਾ ਮੁਖੀ ਅਵਤਾਰ ਸਿੰਘ ਨੇ ਆ ਕੇ ਧਰਨਾ ਚੁਕਾਇਆ ਅਤੇ ਔਰਤ ਨੂੰ ਦੱਸਿਆ ਕਿ ਉਸ ਨੂੰ ਇਨਸਾਫ ਮਿਲੇਗਾ। ਉਨ੍ਹਾਂ ਨੇ ਆਪਣੀ ਗੱਡੀ ਵਿਚ ਉਨ੍ਹਾਂ ਨੂੰ ਥਾਣਾ ਸਦਰ ਬੰਗਾ ਭੇਜਿਆ ਅਤੇ ਕਾਰਵਾਈ ਲਈ ਸਬੰਧਿਤ ਥਾਣੇ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ ਦੇ ਆਦੇਸ਼ ਸਦਕਾ ਕਥਿਤ ਦੋਸ਼ੀਆਂ ਉਤੇ ਕਾਰਵਾਈ ਕੀਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਸੁਨਿਆਰੇ ਨੂੰ ਬੰਧਕ ਬਣਾ ਕੇ ਕਰੋੜਾਂ ਰੁਪਏ ਦੇ ਗਹਿਣੇ ਲੁੱਟੇ ਅਗਲੀ ਖ਼ਬਰ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫਤਾਰ ਰਮਨ ਅਰੋੜਾ ਤੇ ਕੁੜਮ ਦੀ ਜ਼ਮਾਨਤ ਅਰਜ਼ੀ ਖਾਰਿਜ
Ad Position 24