11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਭਾਜਪਾ ਆਗੂਆਂ ਨੇ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ 'ਚ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ-ਪੱਤਰ

ਜੈਤੋ, 11 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੇ...

Ad Position 21
No active advertisement
ਅਜੀਤ ਡੈਸਕ 11-07-2025

ਜੈਤੋ, 11 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੇ ਨਿਰਦੇਸ਼ਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਪ੍ਰਕਾਸ਼ ਸਿੰਘ ਸੇਵੇਵਾਲਾ, ਸਰਕਲ ਪ੍ਰਧਾਨ ਰਵਿੰਦਰ ਤਾਇਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਭੀ ਮਿੱਤਲ ਦੀ ਅਗਵਾਈ ਵਿਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੁੱਧ ਇਕ ਮੰਗ- ਪੱਤਰ ਸੁਖਵਿੰਦਰ ਸਿੰਘ ਨਾਇਬ ਤਹਿਸੀਲਦਾਰ ਜੈਤੋ ਨੂੰ ਸੌਂਪਿਆ।

ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦਾ ਡਟਵਾਂ ਵਿਰੋਧ ਕਰਦਿਆਂ ਕਿਹਾ ਕਿ ਜਗਰਾਉਂ ਇਲਾਕੇ ਦੇ 4 ਪਿੰਡਾਂ ਦੀ ਅਕਵਾਇਰ ਕੀਤੀ ਜਾ ਰਹੀ 511 ਏਕੜ ਜ਼ਮੀਨ ਦੇ ਪੀੜਤ ਕਿਸਾਨਾਂ ਨਾਲ ਪੰਜਾਬ ਭਾਜਪਾ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਪੰਜਾਬ ਵਾਸੀਆਂ ਲਈ ਬਹੁਤ ਮਾੜੀ ਹੈ ਤੇ ਪੰਜਾਬ ਦੇ ਲੋਕ ਅਜਿਹੀਆਂ ਨੀਤੀਆਂ ਦਾ ਵਿਰੋਧ ਕਰਦੇ ਰਹੇ ਹਨ ਤੇ ਭਵਿੱਖ ਵਿਚ ਵੀ ਕਰਦੇ ਰਹਿਣਗੇ। ਇਸ ਮੌਕੇ ਸੀਨੀਅਰ ਆਗੂ ਰਾਮ ਰਤਨ ਜਿੰਦਲ, ਕੌਰ ਸਿੰਘ ਸਰਾਵਾਂ, ਡਾ. ਰਮਨਦੀਪ ਸਿੰਘ, ਪੰਕਜ ਸ਼ਰਮਾ, ਗੋਪਾਲ ਗੋਇਲ, ਰਾਮ ਅਵਤਾਰ ਵਰਮਾ ਅਤੇ ਯੂਥ ਆਗੂ ਰਣਬੀਰ ਸਿੰਘ ਸੇਵੇਵਾਲਾ ਆਦਿ ਮੌਜੂਦ ਸਨ।  

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਫਿਲਮ ਸਰਬਾਲਾ ਜੀ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਅਗਲੀ ਖ਼ਬਰ ਸੁਨਿਆਰੇ ਨੂੰ ਬੰਧਕ ਬਣਾ ਕੇ ਕਰੋੜਾਂ ਰੁਪਏ ਦੇ ਗਹਿਣੇ ਲੁੱਟੇ
Ad Position 24