11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਰਾਜਧਾਨੀ ’ਚ ਵੱਡਾ ਹਾਦਸਾ, ਡਿੱਗੀ 4 ਮੰਜ਼ਿਲਾ ਇਮਾਰਤ

ਨਵੀਂ ਦਿੱਲੀ, 12 ਜੁਲਾਈ- ਦਿੱਲੀ ਦੇ ਸੀਲਮਪੁਰ ਇਲਾਕੇ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇਥੇ ਇਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਮਲਬੇ ਹੇਠ ਲਗਭਗ 12 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹੁਣ ਤੱਕ ਚਾਰ ਲੋਕਾਂ ਨੂੰ ਮਲਬੇ....

Ad Position 21
No active advertisement
ਅਜੀਤ ਡੈਸਕ 12-07-2025

ਨਵੀਂ ਦਿੱਲੀ, 12 ਜੁਲਾਈ- ਦਿੱਲੀ ਦੇ ਸੀਲਮਪੁਰ ਇਲਾਕੇ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇਥੇ ਇਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਮਲਬੇ ਹੇਠ ਲਗਭਗ 12 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹੁਣ ਤੱਕ ਚਾਰ ਲੋਕਾਂ ਨੂੰ ਮਲਬੇ ਵਿਚੋਂ ਕੱਢਿਆ ਗਿਆ ਹੈ। ਕਈ ਲੋਕ ਅਜੇ ਵੀ ਮਲਬੇ ਹੇਠ ਫਸੇ ਹੋਏ ਹਨ। ਉਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ। ਇਸ ਸਮੇਂ ਪੁਲਿਸ, ਫਾਇਰ ਬ੍ਰਿਗੇਡ ਅਤੇ ਐਨ.ਡੀ.ਆਰ.ਐਫ਼. ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਸਥਾਨਕ ਲੋਕ ਵੀ ਮਲਬਾ ਹਟਾਉਣ ਵਿਚ ਮਦਦ ਕਰ ਰਹੇ ਹਨ। ਫਾਇਰ ਵਿਭਾਗ ਦੇ ਅਨੁਸਾਰ, ਦਿੱਲੀ ਦੇ ਸੀਲਮਪੁਰ ਇਲਾਕੇ ਵਿਚ ਇਕ ਇਮਾਰਤ ਡਿੱਗ ਗਈ ਹੈ। 3 ਤੋਂ 4 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਲਈ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ’ਤੇ ਮੌਜੂਦ ਹਨ।

ਦੱਸ ਦੇਈਏ ਕਿ ਬੀਤੇ ਦਿਨ ਵੀ ਆਜ਼ਾਦ ਮਾਰਕੀਟ ਇਲਾਕੇ ਵਿਚ ਮੈਟਰੋ ਦੇ ਜਨਕਪੁਰੀ ਪੱਛਮੀ-ਆਰਕੇ ਆਸ਼ਰਮ ਮਾਰਗ ਕੋਰੀਡੋਰ ਲਈ ਸੁਰੰਗ ਨਿਰਮਾਣ ਖੇਤਰ ਵਿਚ ਇਕ ਖੰਡਰ ਇਮਾਰਤ ਢਹਿ ਗਈ। ਇਸ ਹਾਦਸੇ ਵਿਚ ਵੀ ਇਕ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ, ਬਾਰਾ ਹਿੰਦੂ ਰਾਓ ਪੁਲਿਸ ਸਟੇਸ਼ਨ ਨੇ ਲਾਪਰਵਾਹੀ ਕਾਰਨ ਮੌਤ ਦੀ ਧਾਰਾ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ। ਦੂਜੇ ਪਾਸੇ, ਦਿੱਲੀ ਮੈਟਰੋ ਨੇ ਕਿਹਾ ਹੈ ਕਿ ਮਨੋਜ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੈਟਰੋ ਪ੍ਰਬੰਧਨ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉੱਤਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਰਾਜਾ ਬੰਠੀਆ ਨੇ ਕਿਹਾ ਕਿ ਵੀਰਵਾਰ ਰਾਤ ਨੂੰ ਲਗਭਗ 1.55 ਵਜੇ ਪੁਲਿਸ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਇਕ ਇਮਾਰਤ ਦੇ ਢਹਿਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਸਥਾਨਕ ਬਾਰਾ ਹਿੰਦੂ ਰਾਓ ਪੁਲਿਸ ਸਟੇਸ਼ਨ ਦੀ ਪੁਲਿਸ ਅਤੇ ਤਿੰਨ ਫਾਇਰ ਬ੍ਰਿਗੇਡ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਉਦੋਂ ਤੱਕ ਵੱਡੀ ਗਿਣਤੀ ਵਿਚ ਲੋਕ ਉੱਥੇ ਇਕੱਠੇ ਹੋ ਗਏ ਸਨ। ਚਾਰੇ ਪਾਸੇ ਹਫੜਾ-ਦਫੜੀ ਦਾ ਮਾਹੌਲ ਸੀ। ਸਥਾਨਕ ਲੋਕਾਂ ਤੋਂ ਪਤਾ ਲੱਗਾ ਕਿ ਢਹਿਣ ਵਾਲੀ ਇਮਾਰਤ ਲਗਭਗ 70 ਤੋਂ 80 ਸਾਲ ਪੁਰਾਣੀ ਸੀ। ਦੋ ਮੰਜ਼ਿਲਾ ਇਮਾਰਤ ਵਿਚ ਤਿੰਨ ਦੁਕਾਨਾਂ ਸਨ। ਪਹਿਲੀ ਮੰਜ਼ਿਲ ’ਤੇ ਇਕ ਗੋਦਾਮ ਸੀ।

ਘਟਨਾ ਤੋਂ ਬਾਅਦ, ਸਥਾਨਕ ਦੁਕਾਨਦਾਰਾਂ ਨੇ ਪ੍ਰਸ਼ਾਸਨ ’ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਦੁਕਾਨਦਾਰਾਂ ਦਾ ਦੋਸ਼ ਹੈ ਕਿ ਇਹ ਹਾਦਸਾ ਮੈਟਰੋ ਨਿਰਮਾਣ ਵਿਚ ਲਾਪਰਵਾਹੀ ਕਾਰਨ ਹੋਇਆ ਹੈ। ਫੈਡਰੇਸ਼ਨ ਆਫ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਯਾਦਵ ਨੇ ਸਿੱਧੇ ਤੌਰ ’ਤੇ ਭੂਮੀਗਤ ਮੈਟਰੋ ਨਿਰਮਾਣ ਕਾਰਜ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਹਾਦਸਾ ਦਿਨ ਵੇਲੇ ਹੁੰਦਾ ਤਾਂ ਕਈ ਲੋਕਾਂ ਦੀ ਜਾਨ ਜਾ ਸਕਦੀ ਸੀ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਡੀ.ਐਮ.ਆਰ.ਸੀ. ਨੇ ਮੈਟਰੋ ਨਿਰਮਾਣ ਕਾਰਜ ਕਾਰਨ ਖੰਡਰ ਇਮਾਰਤਾਂ ਨੂੰ ਨੋਟਿਸ ਜਾਰੀ ਕੀਤੇ ਸਨ। ਪਰ ਨੋਟਿਸਾਂ ਦੇ ਬਾਵਜੂਦ, ਇੱਥੇ ਦੁਕਾਨਾਂ ਖੋਲ੍ਹੀਆਂ ਜਾ ਰਹੀਆਂ ਸਨ। ਇਮਾਰਤਾਂ ਨੂੰ ਖੰਡਰ ਐਲਾਨਣ ਤੋਂ ਬਾਅਦ ਖਾਲੀ ਨਹੀਂ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬੱਸ ਕੰਡਕਟਰ ਅਤੇ ਸਵਾਰੀ ਔਰਤ ਦਾ ਆਪਸ ’ਚ ਹੋਇਆ ਤਕਰਾਰ ਅਗਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ
Ad Position 24