11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਸ਼ਰਾਬ ਦੇ ਨਸ਼ੇ ਵਿਚ ਨੌਜਵਾਨ ਦਾ ਕਤਲ

ਜਲੰਧਰ, 12 ਜੁਲਾਈ- ਜਲੰਧਰ ਦੇ ਸੰਜੇ ਗਾਂਧੀ ਨਗਰ ਵਿਚ ਬੀਤੇ ਦਿਨ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਹਿਰ ਦੇ ਪੁਲ ਦੇ ਨੇੜੇ ਸਥਿਤ ਇਕ ਸ਼ਰਾਬ ਦੀ ਦੁਕਾਨ ਦੇ ਬਾਹਰ ਇਕ ਪ੍ਰਵਾਸੀ...

Ad Position 21
No active advertisement
ਅਜੀਤ ਡੈਸਕ 12-07-2025

ਜਲੰਧਰ, 12 ਜੁਲਾਈ- ਜਲੰਧਰ ਦੇ ਸੰਜੇ ਗਾਂਧੀ ਨਗਰ ਵਿਚ ਬੀਤੇ ਦਿਨ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਨਹਿਰ ਦੇ ਪੁਲ ਦੇ ਨੇੜੇ ਸਥਿਤ ਇਕ ਸ਼ਰਾਬ ਦੀ ਦੁਕਾਨ ਦੇ ਬਾਹਰ ਇਕ ਪ੍ਰਵਾਸੀ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਫੋਕਲ ਪੁਆਇੰਟ ਥਾਣਾ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਕੁਝ ਘੰਟਿਆਂ ਦੀ ਜਾਂਚ ਤੋਂ ਬਾਅਦ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੋਸ਼ੀ ਦੀਪਕ ਕੁਮਾਰ ਉਰਫ਼ ਦੀਪੂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਫੋਕਲ ਪੁਆਇੰਟ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਇਲਾਕੇ ਦੇ ਲੋਕਾਂ ਨੇ ਸੂਚਨਾ ਦਿੱਤੀ ਕਿ ਸੰਜੇ ਗਾਂਧੀ ਨਗਰ ਨਹਿਰ ਦੇ ਪੁਲ ਦੇ ਨੇੜੇ ਇਕ ਸ਼ਰਾਬ ਦੀ ਦੁਕਾਨ ਦੇ ਬਾਹਰ ਇਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੈ। ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਬੈਰਿਸਟਰ ਪ੍ਰਸਾਦ ਵਜੋਂ ਹੋਈ, ਜੋ ਕਿ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ, ਜੋ ਇਸ ਸਮੇਂ ਫੋਕਲ ਪੁਆਇੰਟ ਨਹਿਰ ਦੇ ਨੇੜੇ ਰਹਿ ਰਿਹਾ ਸੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ।

ਇਸ ਦੌਰਾਨ, ਪੁਲਿਸ ਨੇ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਅਤੇ ਸਥਾਨਕ ਲੋਕਾਂ ਤੋਂ ਪੁੱਛਗਿੱਛ ਕੀਤੀ। ਜਾਂਚ ਵਿਚ ਪਤਾ ਲੱਗਾ ਕਿ ਮ੍ਰਿਤਕ ਦੇ ਨਾਲ ਰਹਿਣ ਵਾਲਾ ਦੀਪਕ ਉਰਫ਼ ਦੀਪੂ ਘਟਨਾ ਵਾਲੀ ਰਾਤ ਉਸ ਨਾਲ ਸ਼ਰਾਬ ਪੀਣ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਦੀਪਕ ਉਨ੍ਹਾਂ ਦੇ ਘਰ ਰਹਿੰਦਾ ਸੀ ਅਤੇ ਵੀਰਵਾਰ ਰਾਤ ਦੋਵੇਂ ਸੰਜੇ ਗਾਂਧੀ ਨਗਰ ਨਹਿਰ ਪੁਲ ਕੋਲ ਸ਼ਰਾਬ ਪੀਣ ਗਏ ਸਨ। ਪੁਲਿਸ ਨੇ ਕੁਝ ਘੰਟਿਆਂ ਵਿਚ ਹੀ ਦੋਸ਼ੀ ਦੀਪਕ ਨੂੰ ਉਸ ਦੇ ਕੁਆਰਟਰ ਤੋਂ ਗ੍ਰਿਫ਼ਤਾਰ ਕਰ ਲਿਆ।

ਉਸ ਸਮੇਂ ਉਹ ਨਸ਼ੇ ਦੀ ਹਾਲਤ ਵਿਚ ਸੌਂ ਰਿਹਾ ਸੀ। ਪੁੱਛਗਿੱਛ ਦੌਰਾਨ ਦੀਪਕ ਨੇ ਕਬੂਲ ਕੀਤਾ ਕਿ ਸ਼ਰਾਬ ਪੀਂਦੇ ਸਮੇਂ ਦੋਵਾਂ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ, ਜਿਸ ਤੋਂ ਬਾਅਦ ਉਸ ਨੇ ਇਕ ਇੱਟ ਚੁੱਕੀ ਅਤੇ ਬੈਰਿਸਟਰ ਦੇ ਸਿਰ ’ਤੇ ਵਾਰ ਕੀਤਾ। ਦੋਸ਼ੀ ਦੇ ਅਨੁਸਾਰ, ਉਸ ਨੂੰ ਲੱਗਿਆ ਕਿ ਬੈਰਿਸਟਰ ਹੀ ਬੇਹੋਸ਼ ਹੋ ਗਿਆ ਹੈ, ਇਸ ਲਈ ਉਹ ਘਰ ਜਾ ਕੇ ਸੌਂ ਗਿਆ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਦੋਸ਼ੀ ਦੀਪਕ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਅੱਜ (ਸ਼ਨੀਵਾਰ) ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ 16ਵੇਂ ਰੁਜ਼ਗਾਰ ਮੇਲੇ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ 51,000 ਨਿਯੁਕਤੀ ਪੱਤਰ ਵੰਡਣਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਸਰਕਾਰੀ ਬੱਸ ਕੰਡਕਟਰ ਅਤੇ ਸਵਾਰੀ ਔਰਤ ਦਾ ਆਪਸ ’ਚ ਹੋਇਆ ਤਕਰਾਰ
Ad Position 24