11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਪੰਜਾਬ ’ਚੋਂ ਨਸ਼ਾ ਖ਼ਤਮ ਕਰਕੇ ਹੀ ਲਵਾਂਗੇ ਦਮ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਜੁਲਾਈ (ਅਜਾਇਬ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...

Ad Position 21
No active advertisement
ਅਜੀਤ ਡੈਸਕ 12-07-2025

ਚੰਡੀਗੜ੍ਹ, 12 ਜੁਲਾਈ (ਅਜਾਇਬ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਭਾਰਤੀ ਜਨਤਾ ਪਾਰਟੀ ਨਾਲ ਇਕ ਸੁਰ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ, ਜੋ ਚੰਡੀਗੜ੍ਹ ਪੁਲਿਸ ਨੂੰ ਉਨ੍ਹਾਂ ਖਿਲਾਫ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਵਿਰੁੱਧ ਸ਼ਿਕਾਇਤ ਕੀਤੀ ਹੈ, ਉੱਥੇ ਭਾਰਤੀ ਜਨਤਾ ਪਾਰਟੀ ਵਲੋਂ ਇਸ ’ਤੇ 24 ਘੰਟਿਆਂ ਦੇ ਅੰਦਰ ਅੰਦਰ ਉਨ੍ਹਾਂ ਤੇ ਐਫ਼.ਆਈ.ਆਰ. ਵੀ ਦਰਜ ਕਰਵਾਈ ਹੈ।

ਮੰਤਰੀ ਚੀਮਾ ਨੇ ਕਿਹਾ ਕਿ ਉਹ ਅਜਿਹੀਆਂ ਸ਼ਿਕਾਇਤਾਂ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨਸ਼ਿਆਂ ਵਿਰੁੱਧ ਅਤੇ ਗੈਂਗਸਟਰ ਬਾਅਦ ਵਿਰੁੱਧ ਆਪਣੀ ਲੜਾਈ ਨੂੰ ਨਿਰੰਤਰ ਜਾਰੀ ਰੱਖੇਗੀ, ਜੋ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਲੋਂ ਫੈਲਾਉਣ ਦਾ ਦੋਸ਼ ਲਾਉਂਦੇ ਹੋਏ ਇਹ ਵੀ ਕਿਹਾ ਕਿ ਜਿੱਥੇ ਸਾਬਰਮਤੀ ਜੇਲ੍ਹ ਵਿਚੋਂ ਪੰਜਾਬ ਵਿਚ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ ਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਉਸੇ ਰਾਜ ਤੋਂ ਆਉਂਦੇ ਹਨ।

ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਅਜਿਹੀਆਂ ਵਾਰਦਾਤਾਂ ਗੁਜਰਾਤ ਵਿਚ ਕਿਉਂ ਨਹੀਂ ਵਾਪਰਦੀਆਂ, ਸਿਰਫ਼ ਉਥੇ ਹੀ ਅਜਿਹਾ ਸਭ ਕੁਝ ਹੋ ਰਿਹਾ ਹੈ, ਜਿੱਥੇ ਗੈਰ ਭਾਜਪਾ ਸਰਕਾਰਾਂ ਹਨ। ਕਾਂਗਰਸ ’ਤੇ ਵਰਦੇ ਹੋਏ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਪ੍ਰਮੁੱਖ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਲੋਕਾਂ ਨੂੰ ਵਿਚ 70 ਪ੍ਰਤੀਸ਼ਤ ਨਸ਼ੇ ਹੋਣ ਦੀ ਗੱਲ ਕੀਤੀ ਸੀ ਅਤੇ ਉਸ ਸਮੇਂ 2017 ਦੇ ਵਿਚ ਤਤਕਾਲੀ ਮੁੱਖ ਮੰਤਰੀ ਕੈਪਟਨ ਸਾਹਿਬ ਨੇ ਗੁਟਕਾ ਸਾਹਿਬ ’ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਉਹ ਚਾਰ ਹਫਤਿਆਂ ਵਿਚ ਨਸ਼ੇ ਦਾ ਲੱਕ ਤੋੜ ਦੇਣਗੇ, ਪਰੰਤੂ ਕਾਂਗਰਸ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਨਾਲ ਫੇਲ ਰਹੀ ਹੈ।

ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਿਰੰਤਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਜੁਟੀ ਹੋਈ ਹੈ। ਉਹ ਪੰਜਾਬ ਵਿਚ ਇਸ ਕੋਹੜ ਨੂੰ ਖ਼ਤਮ ਕਰਕੇ ਹੀ ਦਮ ਲੈਣਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ’ਚ ਹੋਇਆ ਵੱਡਾ ਫੇਰਬਦਲ ਅਗਲੀ ਖ਼ਬਰ ਸਿੱਖ ਵਿਰੋਧੀ ਦੰਗੇ: ਹਰਪਾਲ ਕੌਰ ਬੇਦੀ ਨੇ ਦਰਜ ਕਰਵਾਏ ਆਪਣੇ ਬਿਆਨ
Ad Position 24