11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਫਾਜ਼ਿਲਕਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਮਾੜੇ ਅਨਸਰਾਂ ਨੂੰ ਦਿੱਤੀ ਚਿਤਾਵਨੀ

ਫ਼ਾਜ਼ਿਲਕਾ, 12 ਜੁਲਾਈ (ਬਲਜੀਤ ਸਿੰਘ)-ਬੀਤੇ ਦਿਨੀਂ ਪੰਜਾਬ ਦੇ ਜ਼ਿਲ੍ਹੇ ਫਾਜ਼ਿਲਕਾ ਦੇ ਅਬੋਹਰ ਸ਼ਹਿਰ ਵਿਚ ਇਕ...

Ad Position 21
No active advertisement
ਅਜੀਤ ਡੈਸਕ 12-07-2025

ਫ਼ਾਜ਼ਿਲਕਾ, 12 ਜੁਲਾਈ (ਬਲਜੀਤ ਸਿੰਘ)-ਬੀਤੇ ਦਿਨੀਂ ਪੰਜਾਬ ਦੇ ਜ਼ਿਲ੍ਹੇ ਫਾਜ਼ਿਲਕਾ ਦੇ ਅਬੋਹਰ ਸ਼ਹਿਰ ਵਿਚ ਇਕ ਬਹੁ-ਚਰਚਿਤ ਵਪਾਰੀ ਦੇ ਕਤਲ ਕਾਂਡ ਤੋਂ ਬਾਅਦ ਜ਼ਿਲ੍ਹੇ ਵਿਚ ਸੁਰੱਖਿਆ ਦੇ ਪ੍ਰਬੰਧ ਵਧਾਏ ਜਾ ਰਹੇ ਹਨ, ਜਿਸ ਤਹਿਤ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਅਤੇ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਹਰਮਣਬੀਰ ਸਿੰਘ ਗਿੱਲ ਅਤੇ ਐਸ. ਐਸ. ਪੀ. ਫਾਜ਼ਿਲਕਾ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਵਿਚ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਤੇ ਮਾੜੇ ਅਨਸਰਾਂ ਨੂੰ ਚਿਤਾਵਨੀ ਦੇਣ ਲਈ ਸ਼ਹਿਰ ਵਿਚ ਭਾਰੀ ਸੁਰੱਖਿਆ ਬੱਲ ਨਾਲ ਫਲੈਗ ਮਾਰਚ ਕੱਢਿਆ ਗਿਆ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਵਿਚ ਤਾਇਨਾਤ ਡੀ. ਐਸ. ਪੀ. ਅਬਨਾਸ਼ ਚੰਦਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਫਾਜ਼ਿਲਕਾ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਤੇ ਉਨ੍ਹਾਂ ਨੂੰ ਯਕੀਨ ਦਿਵਾਉਣ ਲਈ ਕਿ ਪੁਲਿਸ ਹਰ ਸਮੇਂ ਉਨ੍ਹਾਂ ਦੀ ਸੁਰੱਖਿਆ ਵਿਚ ਮੌਜੂਦ ਹੈ ਤੇ ਮਾੜੇ ਅਨਸਰਾਂ ਨੂੰ ਚਿਤਾਵਨੀ ਦੇਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ ਤੇ ਉਨ੍ਹਾਂ ਵਲੋਂ ਮਾੜੇ ਅਨਸਰਾਂ ਨੂੰ ਇਹ ਵਾਰਨਿੰਗ ਵੀ ਦਿੱਤੀ ਜਾਂਦੀ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਕੀਮਤ ਵਿਚ ਬਖਸ਼ਿਆ ਨਹੀਂ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਟੋਕੇ ਵਾਲੀ ਮਸ਼ੀਨ 'ਤੇ ਡਿੱਗਣ ਨਾਲ ਮਜ਼ਦੂਰ ਦੀ ਬਾਂਹ ਹੋਈ ਵੱਖ ਅਗਲੀ ਖ਼ਬਰ ਪੀ.ਸੀ.ਏ. ਚੋਣ : ਅਮਰਜੀਤ ਸਿੰਘ ਮਹਿਤਾ ਪ੍ਰਧਾਨ, ਦੀਪਕ ਬਾਲੀ ਉੱਪ ਪ੍ਰਧਾਨ ਤੇ ਵਿਧਾਇਕ ਕੁਲਵੰਤ ਸਿੰਘ ਸਕੱਤਰ ਚੁਣੇ
Ad Position 24