11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ: ਭਾਰਤ ਪਹਿਲੀ ਪਾਰੀ 'ਚ ਤੀਜੇ ਦਿਨ 316/5

ਲੰਡਨ, 12 ਜੁਲਾਈ-ਅੱਜ ਭਾਰਤ ਅਤੇ ਇੰਗਲੈਂਡ ਵਿਚਕਾਰ ਲਾਰਡਜ਼ ਟੈਸਟ ਮੈਚ ਦਾ ਤੀਜਾ ਦਿਨ...

Ad Position 21
No active advertisement
ਅਜੀਤ ਡੈਸਕ 12-07-2025

ਲੰਡਨ, 12 ਜੁਲਾਈ-ਅੱਜ ਭਾਰਤ ਅਤੇ ਇੰਗਲੈਂਡ ਵਿਚਕਾਰ ਲਾਰਡਜ਼ ਟੈਸਟ ਮੈਚ ਦਾ ਤੀਜਾ ਦਿਨ ਹੈ। ਭਾਰਤੀ ਟੀਮ ਨੇ ਦੂਜੇ ਦਿਨ ਇੰਗਲੈਂਡ ਦੀ ਪਹਿਲੀ ਪਾਰੀ ਨੂੰ 387 ਦੌੜਾਂ 'ਤੇ ਆਊਟ ਕਰ ਦਿੱਤਾ। ਭਾਰਤੀ ਟੀਮ ਨੇ ਇੰਗਲੈਂਡ ਵਿਰੁੱਧ ਲਾਰਡਜ਼ ਟੈਸਟ ਮੈਚ ਦੇ ਤੀਜੇ ਦਿਨ ਪਹਿਲੀ ਪਾਰੀ ਵਿਚ ਪੰਜ ਵਿਕਟਾਂ ਦੇ ਨੁਕਸਾਨ 'ਤੇ 316 ਦੌੜਾਂ ਬਣਾਈਆਂ ਹਨ। ਭਾਰਤ ਨੇ ਦੂਜੇ ਸੈਸ਼ਨ ਵਿਚ ਕੇ.ਐਲ. ਰਾਹੁਲ ਦੀ ਵਿਕਟ ਗੁਆ ਦਿੱਤੀ ਜੋ ਕਿ ਸੈਂਕੜਾ ਲਗਾਉਣ ਤੋਂ ਬਾਅਦ ਆਊਟ ਹੋ ਗਿਆ। ਇਸ ਤੋਂ ਬਾਅਦ ਰਵਿੰਦਰ ਜਡੇਜਾ ਤੇ ਨਿਤੀਸ਼ ਰੈੱਡੀ ਨੇ ਪਾਰੀ ਸੰਭਾਲੀ ਹੋਈ ਹੈ। 

ਦੱਸ ਦਈਏ ਕਿ ਭਾਰਤ ਦੇ ਸਟਾਰ ਬੱਲੇਬਾਜ਼ ਕੇ.ਐਲ. ਰਾਹੁਲ ਨੇ ਆਪਣੀ ਪਾਰੀ ਵਿਚ 13 ਚੌਕੇ ਲਗਾਏ। ਕੇ.ਐਲ. ਰਾਹੁਲ ਨੇ ਇੰਗਲੈਂਡ ਵਿਰੁੱਧ ਤੀਜੇ ਟੈਸਟ ਵਿਚ ਲਾਰਡਜ਼ ਕ੍ਰਿਕਟ ਗਰਾਊਂਡ 'ਤੇ ਸੈਂਕੜਾ ਲਗਾਇਆ ਹੈ। ਰਾਹੁਲ ਨੇ ਇਥੇ ਦੂਜੀ ਵਾਰ ਸੈਂਕੜਾ ਲਗਾਇਆ ਹੈ। ਇਸ ਤੋਂ ਪਹਿਲਾਂ, ਉਸਨੇ 2021 ਵਿਚ 129 ਦੌੜਾਂ ਬਣਾਈਆਂ ਸਨ। ਰਾਹੁਲ ਨੇ 176 ਗੇਂਦਾਂ ਵਿਚ 100 ਦੌੜਾਂ ਪੂਰੀਆਂ ਕੀਤੀਆਂ। ਇੰਗਲੈਂਡ ਨੇ ਪਹਿਲਾ ਟੈਸਟ 5 ਵਿਕਟਾਂ ਨਾਲ ਜਿੱਤਿਆ ਸੀ, ਜਦੋਂਕਿ ਭਾਰਤ ਨੇ ਦੂਜਾ ਟੈਸਟ ਮੈਚ 336 ਦੌੜਾਂ ਨਾਲ ਜਿੱਤ ਕੇ ਲੜੀ 1-1 ਨਾਲ ਬਰਾਬਰ ਕਰ ਲਈ ਹੈ।

Ad Position 22
No active advertisement
ਪਿਛਲੀ ਖ਼ਬਰ ਸਾਈਬਰ ਠੱਗਾਂ ਨੇ ਪਰਿਵਾਰ ਨਾਲ ਲੱਖਾਂ ਰੁਪਏ ਦੀ ਮਾਰੀ ਠੱਗੀ ਅਗਲੀ ਖ਼ਬਰ ਆਫ਼ਤ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਲਈ ਪ੍ਰਤੀ ਵਿਧਾਨ ਸਭਾ ਹਲਕਾ 2 ਕਰੋੜ ਰੁਪਏ ਦਿੱਤੇ ਜਾਣਗੇ - ਮੰਤਰੀ ਵਿਕਰਮਾਦਿੱਤਿਆ ਸ...
Ad Position 24