11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਸਾਈਬਰ ਠੱਗਾਂ ਨੇ ਪਰਿਵਾਰ ਨਾਲ ਲੱਖਾਂ ਰੁਪਏ ਦੀ ਮਾਰੀ ਠੱਗੀ

ਰਾਜਪੁਰਾ, 12 ਜੁਲਾਈ (ਰਣਜੀਤ ਸਿੰਘ)-ਇਥੋਂ ਦੇ ਆਰੀਆ ਸਮਾਜ ਰੋਡ ਉਤੇ ਰਹਿਣ ਵਾਲੇ ਪਰਿਵਾਰ ਨਾਲ ਸਾਈਬਰ...

Ad Position 21
No active advertisement
ਅਜੀਤ ਡੈਸਕ 12-07-2025

ਰਾਜਪੁਰਾ, 12 ਜੁਲਾਈ (ਰਣਜੀਤ ਸਿੰਘ)-ਇਥੋਂ ਦੇ ਆਰੀਆ ਸਮਾਜ ਰੋਡ ਉਤੇ ਰਹਿਣ ਵਾਲੇ ਪਰਿਵਾਰ ਨਾਲ ਸਾਈਬਰ ਠੱਗਾਂ ਨੇ ਲੱਖਾਂ ਰੁਪਏ ਦੀ ਠੱਗੀ ਮਾਰ ਲਈ ਹੈ। ਇਸ ਸਬੰਧੀ ਸਾਈਬਰ ਕ੍ਰਾਈਮ ਵਿਭਾਗ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਗੁਰਚਰਨ ਕੌਰ ਨਾਂਅ ਦੀ ਔਰਤ ਕੋਲ ਬੀਤੇ ਸਮੇਂ ਵਿਚ ਸਾਈਬਰ ਠੱਗਾਂ ਨੇ ਵੱਖ-ਵੱਖ ਫੋਨਾਂ ਤੋਂ ਫੋਨ ਕੀਤੇ ਤੇ ਪਰਿਵਾਰ ਕੋਲ ਵਿਦੇਸ਼ ਦੇ ਨੰਬਰਾਂ ਤੋਂ ਵੀ ਕਾਲਾਂ ਆਉਂਦੀਆਂ ਰਹੀਆਂ।

ਸਾਈਬਰ ਠੱਗਾਂ ਨੇ ਪਰਿਵਾਰ ਨੂੰ ਸੀ.ਬੀ.ਆਈ. ਵਿਭਾਗ ਦਾ ਡਰਾਵਾ ਦੇ ਕੇ ਉਨ੍ਹਾਂ ਕੋਲੋਂ 74 ਲੱਖ ਰੁਪਏ ਦੇ ਕਰੀਬ ਠੱਗੀ ਮਾਰੀ। ਪਰਿਵਾਰ ਨੂੰ ਜਦੋਂ ਇਸ ਠੱਗੀ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਸਾਈਬਰ ਕ੍ਰਾਈਮ ਵਿਭਾਗ ਨੂੰ ਕੀਤੀ। ਉਨ੍ਹਾਂ ਨੇ ਸ਼ਿਕਾਇਤ ਦੇ ਆਧਾਰ ਉਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਗੁਰਚਰਨ ਕੌਰ ਦਾ ਲੜਕਾ ਵਿਦੇਸ਼ ਵਿਚ ਰਹਿੰਦਾ ਹੈ। 

Ad Position 22
No active advertisement
ਪਿਛਲੀ ਖ਼ਬਰ ਮਾਮੂਲੀ ਤਕਰਾਰ ਨੂੰ ਲੈ ਕੇ 2 ਧਿਰਾਂ ਭਿੜੀਆਂ, 3 ਨੌਜਵਾਨ ਜ਼ਖਮੀ ਅਗਲੀ ਖ਼ਬਰ ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ: ਭਾਰਤ ਪਹਿਲੀ ਪਾਰੀ 'ਚ ਤੀਜੇ ਦਿਨ 316/5
Ad Position 24