11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਮਾਮੂਲੀ ਤਕਰਾਰ ਨੂੰ ਲੈ ਕੇ 2 ਧਿਰਾਂ ਭਿੜੀਆਂ, 3 ਨੌਜਵਾਨ ਜ਼ਖਮੀ

ਕਪੂਰਥਲਾ, 12 ਜੁਲਾਈ (ਅਮਨਜੋਤ ਸਿੰਘ ਵਾਲੀਆ)-ਸ਼ਹਿਰ ਵਿਚ ਲੜਾਈ-ਝਗੜੇ ਦੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ...

Ad Position 21
No active advertisement
ਅਜੀਤ ਡੈਸਕ 12-07-2025

ਕਪੂਰਥਲਾ, 12 ਜੁਲਾਈ (ਅਮਨਜੋਤ ਸਿੰਘ ਵਾਲੀਆ)-ਸ਼ਹਿਰ ਵਿਚ ਲੜਾਈ-ਝਗੜੇ ਦੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ, ਜਿੱਥੇ ਕੱਲ੍ਹ ਦੇਰ ਰਾਤ ਮਾਡਲ ਟਾਊਨ ਦੇ ਸਿਟੀ ਹਾਲ ਚੌਕ ਤੇ ਮੁਹੱਲਾ ਸੀਨਪੁਰਾ ਵਿਖੇ ਦੋ ਧਿਰਾਂ ਦਰਮਿਆਨ ਝਗੜਾ ਹੋਇਆ। ਉਪਰੰਤ ਦੋਵੇਂ ਧਿਰਾਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਆ ਕੇ ਵੀ ਆਪਸ ਵਿਚ ਲੜੀਆਂ,  ਉਥੇ ਅੱਜ ਫਿਰ ਸਥਾਨਕ ਮਾਲ ਰੋਡ 'ਤੇ ਸਥਿਤ ਇਕ ਦਫ਼ਤਰ ਦੇ ਬਾਹਰ ਮੋਟਰਸਾਈਕਲ ਅਤੇ ਸਕੂਟਰ ਦੀ ਹੋਈ ਟੱਕਰ ਉਪਰੰਤ ਮਾਮੂਲੀ ਤਕਰਾਰ ਨੇ ਖ਼ੂਨੀ ਰੂਪ ਧਾਰਨ ਕਰ ਲਿਆ। ਇਸ ਝਗੜੇ ਦੌਰਾਨ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਥੇ ਹੀ ਬਸ ਨਹੀਂ ਅੱਜ ਦੂਸਰੇ ਦਿਨ ਫਿਰ ਸਿਵਲ ਹਸਪਤਾਲ ਜੰਗ ਦਾ ਮੈਦਾਨ ਬਣਿਆ ਹੈ ਤੇ ਕੁਝ ਹਥਿਆਰਬੰਦ ਨੌਜਵਾਨਾਂ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ।

ਜ਼ੇਰੇ ਇਲਾਜ ਹਨੀ ਕੁਮਾਰ ਵਾਸੀ ਔਜਲਾ ਫਾਟਕ ਨੇ ਦੱਸਿਆ ਕਿ ਉਹ ਫਿਜ਼ੀਓਥੈਰੇਪੀ ਦੀ ਕਲੀਨਿਕ ਵਿਚ ਕੰਮ ਕਰਦਾ ਹੈ। ਅੱਜ ਸਾਡੇ ਕੋਲ ਫਿਜ਼ੀਓਥੈਰੇਪੀ ਕਰਵਾਉਣ ਵਾਸਤੇ ਨੌਜਵਾਨ ਜਸਪ੍ਰੀਤ ਸਿੰਘ ਆਇਆ ਜਿਥੇ ਉਸਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਕਿਸੇ ਦੀ ਐਕਟਿਵਾ ਨਾਲ ਟੱਕਰ ਹੋ ਗਈ। ਇਸ ਦੌਰਾਨ ਹੋਈ ਮਾਮੂਲੀ ਬਹਿਸ ਦੌਰਾਨ ਐਕਟਿਵਾ ਸਵਾਰ ਨੌਜਵਾਨਾਂ ਨੇ ਜਸਪ੍ਰੀਤ ਸਿੰਘ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਦੋਂ ਮੈਂ ਉਸਨੂੰ ਛੁਡਾਉਣ ਗਿਆ ਤਾਂ ਉਨ੍ਹਾਂ ਨੇ ਮੇਰੇ 'ਤੇ ਵੀ ਹਮਲਾ ਕਰ ਦਿੱਤਾ। ਇਸ ਦੌਰਾਨ ਅਸੀਂ ਦੋਵੇਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ।

ਸਿਵਲ ਹਸਪਤਾਲ ਵਿਚ ਦੂਜੀ ਧਿਰ ਦੇ ਦੀਪਕ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਬੱਕਰਖਾਨਾ ਚੌਕ ਨੇ ਦੱਸਿਆ ਕਿ ਉਸਦੇ ਰਿਸ਼ਤੇਦਾਰ ਝਗੜਾ ਹੋ ਗਿਆ ਸੀ ਤੇ ਉਹ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲੈ ਕੇ ਆਇਆ ਸੀ ਜਿਥੇ ਕੁਝ ਵਿਅਕਤੀਆਂ ਨੇ ਹਸਪਤਾਲ ਵਿਖੇ ਹੀ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾ. ਸਿਧਾਰਥ ਬਿੰਦਰਾ ਨੇ ਮਾਹੌਲ ਖ਼ਰਾਬ ਹੁੰਦਾ ਦੇਖ ਕੇ ਕੰਟਰੋਲ ਰੂਮ 'ਤੇ ਫ਼ੋਨ ਕੀਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੀ.ਸੀ.ਆਰ. ਟੀਮਾਂ ਤੇ ਥਾਣਾ ਸਿਟੀ ਦੀ ਪੁਲਿਸ ਸਿਵਲ ਹਸਪਤਾਲ ਵਿਖੇ ਪੁੱਜੀ। ਜਿਥੇ ਪੁਲਿਸ ਟੀਮਾਂ ਨੇ ਦੋ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਅਤੁਲ ਸੋਨੀ ਦੇ ਪਿਤਾ ਨਾਲ 22 ਲੱਖ ਦੀ ਠੱਗੀ, ਪਿਓ-ਪੁੱਤ ਖਿਲਾਫ ਮਾਮਲਾ ਦਰਜ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਪਰਿਵਾਰ ਨਾਲ ਲੱਖਾਂ ਰੁਪਏ ਦੀ ਮਾਰੀ ਠੱਗੀ
Ad Position 24