11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਅਸ਼ਵਨੀ ਸ਼ਰਮਾ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਅੱਜ ਸੰਭਾਲਣਗੇ ਅਹੁਦਾ

ਚੰਡੀਗੜ੍ਹ, 13 ਜੁਲਾਈ - ਅਸ਼ਵਨੀ ਸ਼ਰਮਾ ਅੱਜ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ।ਚੰਡੀਗੜ੍ਹ ਦੇ ਸੈਕਟਰ 37 ਵਿਖੇ ਦੁ।ਹਿਰ 12 ਵਜੇ ਸਮਾਗਮ ਹੋਵੇਗਾ।ਦੱਸ ਦਈਏ ਕਿ ਭਾਜਪਾ...

Ad Position 21
No active advertisement
ਅਜੀਤ ਡੈਸਕ 13-07-2025

ਚੰਡੀਗੜ੍ਹ, 13 ਜੁਲਾਈ - ਅਸ਼ਵਨੀ ਸ਼ਰਮਾ ਅੱਜ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ।ਚੰਡੀਗੜ੍ਹ ਦੇ ਸੈਕਟਰ 37 ਵਿਖੇ ਦੁ।ਹਿਰ 12 ਵਜੇ ਸਮਾਗਮ ਹੋਵੇਗਾ।ਪੰਜਾਬ ਵਿਚ 2027 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੀ ਸਥਿਤੀ ਵਿਚ, ਭਾਜਪਾ ਵਲੋਂ ਸੰਗਠਨ ਨੂੰ ਮਜ਼ਬੂਤ ​​ਕਰਨ ਵੱਲ ਕਦਮ ਚੁੱਕੇ ਗਏ ਹਨ।

ਦੱਸ ਦਈਏ ਕਿ ਭਾਜਪਾ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪਿਛਲੇ ਦਿਨੀਂ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ। ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੁਨੀਲ ਜਾਖੜ ਕੋਲ ਹੀ ਰਹੇਗਾ। ਅਸ਼ਵਨੀ ਸ਼ਰਮਾ ਹੁਣ ਸੁਨੀਲ ਜਾਖੜ ਦੇ ਨਾਲ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਅਸ਼ਵਨੀ ਸ਼ਰਮਾ ਪਹਿਲਾਂ ਜਨਵਰੀ 2020 ਤੋਂ ਜੁਲਾਈ 2023 ਤੱਕ ਪੰਜਾਬ ਪ੍ਰਧਾਨ ਰਹਿ ਚੁੱਕੇ ਹਨ। ਭਾਜਪਾ ਦੀ ਕੌਮੀ ਲੀਡਰਸ਼ਿਪ ਵਲੋਂ ਪੰਜਾਬ ਵਿਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਕਾਰਜ ਕੀਤੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸ਼ਿਮਲਾ : ਕਾਰ ਦੇ ਨਦੀ 'ਚ ਡਿੱਗਣ ਕਾਰਨ ਨਵਾਂਸ਼ਹਿਰ ਜ਼ਿਲ੍ਹੇ ਦੇ 2 ਸ਼ਰਧਾਲੂਆਂ ਦੀ ਮੌਤ ਅਗਲੀ ਖ਼ਬਰ ਦਿੱਲੀ : ਦਵਾਰਕਾ ਦੇ ਰੈਡੀਸਨ ਬਲੂ ਹੋਟਲ ਵਿਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
Ad Position 24