10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਰੋਪੜ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ

ਚੰਡੀਗੜ੍ਹ, 13 ਜੁਲਾਈ - ਰੋਪੜ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ...

Ad Position 21
No active advertisement
ਅਜੀਤ ਡੈਸਕ 13-07-2025

 ਚੰਡੀਗੜ੍ਹ, 13 ਜੁਲਾਈ - ਰੋਪੜ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।
ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਨਾਂ ਨੂੰ ਇਲਾਕੇ ਦੇ ਲੋਕਾਂ ਦੀ ਆਵਾਜ਼ ਚੁੱਕਣ ਅਤੇ ਮੁੱਖ ਮੰਤਰੀ ਨੂੰ ਮੌਜੂਦਾ ਵਿਧਾਇਕ ਪ੍ਰਤੀ ਉਨ੍ਹਾਂ ਦੀਆਂ ਬੇਨਿਯਮੀਆਂ ਤੋਂ ਜਾਣੂ ਕਰਾਉਣ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕੀਤਾ। ਕਿੰਨੇ ਸਮੇਂ ਲਈ ਮੁਅੱਤਲ ਕੀਤਾ, ਕੋਈ ਜ਼ਿਕਰ ਨਹੀਂ, ਪਰ ਉਹ ਇਲਾਕੇ ਦੇ ਲੋਕਾਂ ਦੀ ਆਵਾਜ਼ ਨੂੰ ਉਠਾਉਂਦੇ ਰਹਿਣਗੇ। ਪਿਛਲੇ 9 ਸਾਲਾਂ ਤੋਂ ਉਹ ਨਿਰੰਤਰ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਚੁੱਕਦੇ ਰਹੇ ਹਨ ਤੇ ਅੱਗੋਂ ਵੀ ਚੁੱਕਦੇ ਰਹਿਣਗੇ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਦਸਤਖਤਾਂ ਹੇਠ ਪੱਤਰ ਜਾਰੀ ਕਰ ਕੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਸੀ। ਪਾਰਟੀ ਵਲੋਂ ਸੰਦੋਆ ਨੂੰ ਬਾਹਰ ਕਰਨ ਪਿੱਛੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਕਾਰਨ ਦੱਸਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ 5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ ਅਗਲੀ ਖ਼ਬਰ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਮੁੱਖ ਮੰਤਰੀ ਪੰਜਾਬ ਨੂੰ ਸਿੱਧਾ ਚੈਲੇੰਜ
Ad Position 24