10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਕੋਟ ਈਸੇ ਖਾਂ (ਮੋਗਾ), 13 ਜੁਲਾਈ (ਗੁਰਮੀਤ ਸਿੰਘ ਖ਼ਾਲਸਾ) - ਕਰੀਬ 8 ਕੁ ਸਾਲ ਪਹਿਲਾਂ ਚੰਗੀ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਵਿਚ ਗਏ ਨੌਜਵਾਨ ਗੁਰਜੰਟ ਸਿੰਘ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ...

Ad Position 21
No active advertisement
ਅਜੀਤ ਡੈਸਕ 13-07-2025

ਕੋਟ ਈਸੇ ਖਾਂ (ਮੋਗਾ), 13 ਜੁਲਾਈ (ਗੁਰਮੀਤ ਸਿੰਘ ਖ਼ਾਲਸਾ) - ਕਰੀਬ 8 ਕੁ ਸਾਲ ਪਹਿਲਾਂ ਚੰਗੀ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਵਿਚ ਗਏ ਨੌਜਵਾਨ ਗੁਰਜੰਟ ਸਿੰਘ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮੋਗਾ ਦੇ ਸ਼ਹਿਰ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਖੁਰਦ ਤੋਂ ਵਿਰਸਾ ਸਿੰਘ ਦਾ ਬੇਟਾ ਅਤੇ ਕਾਂਗਰਸੀ ਆਗੂ ਗੁਰਮੁਖ ਸਿੰਘ ਦਾ ਛੋਟਾ ਭਰਾ ਸੀ। ਕਾਂਗਰਸ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਅਤੇ ਉਨ੍ਹਾਂ ਦੇ ਅਮਰੀਕਾ ਰਹਿੰਦੇ ਭਰਾ ਇਕਬਾਲ ਸਿੰਘ ਸਮਰਾ ਦਾ ਬੇਹਦ ਕਰੀਬੀ ਸੀ। ਗੁਰਜੰਟ ਸਿੰਘ ਕੈਲੀਫੋਰਨੀਆ ਦੇ ਐਲੇ ਦੇ ਨਜ਼ਦੀਕ ਇਕ ਇਲਾਕੇ ਵਿਚ ਆਪਣੀ ਰਿਹਾਇਸ਼ ਤੋਂ ਸ਼ਾਮ ਸਮੇਂ ਕਾਰ 'ਤੇ ਸਵਾਰ ਹੋ ਕੇ ਸਟੋਰ ਵੱਲ ਨੂੰ ਜਾ ਰਿਹਾ ਸੀ ਕਿ ਸੜਕ 'ਤੇ ਕਾਰ ਦਾ ਸੰਤੁਲਨ ਵਿਗੜਨ ਕਾਰਨ ਇਹ ਹਾਦਸਾ ਵਾਪਰ ਗਿਆ। ਪਰਿਵਾਰ ਅਨੁਸਾਰ ਗੁਰਜੰਟ ਸਿੰਘ ਉਥੇ ਵਧੀਆ ਕੰਮ ਕਾਰ ਕਰ ਰਿਹਾ ਸੀ ਤੇ ਉਸ ਨੇ ਜਲਦ ਹੀ ਵਿਆਹ ਕਰਵਾ ਕੇ ਅਗਲੀਆਂ ਜ਼ਿੰਮੇਵਾਰੀਆਂ ਸ਼ੁਰੂ ਕਰਨੀਆਂ ਸਨ ਕਿ ਇਹ ਅਣਹੋਣੀ ਵਾਪਰਨ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਅਮਰੀਕਾ ਤੋਂ ਭਾਰਤ ਪੁੱਜਣ ਉਪਰੰਤ ਅੰਤਿਮ ਰਸਮਾਂ ਕੀਤੀਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਸੁੱਚਾ ਸਿੰਘ ਲੰਗਾਹ ਦਾ ਜ਼ਿਲ੍ਹਾ ਪ੍ਰਧਾਨ ਬਣ ਕੇ ਪਹਿਲੀ ਵਾਰ ਜ਼ਿਲ੍ਹੇ 'ਚ ਪਹੁੰਚਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ ਹੋਣ ਕਾਰਨ 8 ਤੋਂ 10 ਸ਼ਰਧਾਲੂ ਜ਼ਖ਼ਮੀ
Ad Position 24