10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਰਾਜਸਥਾਨ ਦੇ ਕੋਟਾ ਵਿਚ ਭਿਆਨਕ ਸੜਕ ਹਾਦਸੇ ਚ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਕੋਟਾ,13 ਜੁਲਾਈ - ਰਾਜਸਥਾਨ ਦੇ ਕੋਟਾ ਵਿਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇਕ ਮਿੰਨੀ ਬੱਸ ਆਪਣੇ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ, ਜਿਸ ਵਿਚ ਬੱਸ ਵਿਚ ਸਵਾਰ ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ 10 ...

Ad Position 21
No active advertisement
ਅਜੀਤ ਡੈਸਕ 13-07-2025

ਕੋਟਾ,13 ਜੁਲਾਈ - ਰਾਜਸਥਾਨ ਦੇ ਕੋਟਾ ਵਿਚ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇਕ ਮਿੰਨੀ ਬੱਸ ਆਪਣੇ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ, ਜਿਸ ਵਿਚ ਬੱਸ ਵਿਚ ਸਵਾਰ ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ 10 ਜ਼ਖ਼ਮੀ ਹੋ ਗਏ। ਪੁਲਿਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬੱਸ ਡਰਾਈਵਰ ਨੂੰ ਸ਼ਾਇਦ ਨੀਂਦ ਆ ਗਈ ਸੀ, ਜਿਸ ਕਾਰਨ ਉਹ ਵਾਹਨ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ (ਬੱਸ) ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ।

 

ਡਿਪਟੀ ਸੁਪਰਡੈਂਟ ਆਫ਼ ਪੁਲਿਸ ਸ਼ਿਵਮ ਜੋਸ਼ੀ ਨੇ ਕਿਹਾ ਕਿ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਦੀ ਹਸਪਤਾਲ ਵਿਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਵੇਰੇ ਪੰਜ ਵਜੇ ਵਾਪਰੀ, ਜਿਸ ਵਿਚ ਰਾਜਸਥਾਨ ਦੇ ਕਰੋਲੀ ਦੇ ਸੀਤਾਬਾੜੀ ਦੀ ਰਹਿਣ ਵਾਲੀ ਗੀਤਾ ਸੋਨੀ (63), ਉਸ ਦੇ ਦੋ ਪੁੱਤਰ ਅਨਿਲ ਸੋਨੀ (48) ਅਤੇ ਬ੍ਰਿਜੇਸ਼ ਸੋਨੀ (45) ਅਤੇ ਉਸ (ਗੀਤਾ ਸੋਨੀ ਦੇ) ਜਵਾਈ ਸੁਰੇਸ਼ ਸੋਨੀ (45) ਦੀ ਮੌਤ ਹੋ ਗਈ। ਜੋਸ਼ੀ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਕੋਟਾ ਦੇ ਐਮ.ਬੀ.ਐਸ. ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਫ਼ਿਲਮ ਸੈੱਟ 'ਤੇ ਵੱਡਾ ਹਾਦਸਾ, ਸਟੰਟ ਕਲਾਕਾਰ ਦੀ ਮੌਕੇ 'ਤੇ ਹੀ ਮੌਤ ਅਗਲੀ ਖ਼ਬਰ ਤੇਜ਼ ਮੀਂਹ ਕਾਰਨ ਗ਼ਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ
Ad Position 24