10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ (15 ਜੁਲਾਈ) ਨੂੰ ਲੁਧਿਆਣਾ ਵਿਖੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਚੰਡੀਗੜ੍ਹ, 14 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਭਲਕੇ (15 ਜੁਲਾਈ) ਨੂੰ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ...

Ad Position 21
No active advertisement
ਅਜੀਤ ਡੈਸਕ 14-07-2025

ਚੰਡੀਗੜ੍ਹ, 14 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਭਲਕੇ (15 ਜੁਲਾਈ) ਨੂੰ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਧਰਨਾ ਹੁਣ 22 ਜੁਲਾਈ ਨੂੰ ਦਿੱਤਾ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਪੋਸਟ ਪਾ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਪੋਸਟ ਵਿਚ ਲਿਖਿਆ ਹੈ ਕਿ ਆਪ ਸਭ ਦੇ ਧਿਆਨ ਵਿਚ ਲਿਆਇਆ ਜਾਂਦਾ ਹੈ ਕਿ ਕੱਲ ਮਿਤੀ 15 ਜੁਲਾਈ ਨੂੰ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਧਰਨਾ ਮਿਤੀ 22 ਜੁਲਾਈ 2025 ਦਿਨ ਮੰਗਲਵਾਰ ਲੁਧਿਆਣਾ ਵਿਖੇ ਹੀ ਦਿੱਤਾ ਜਾਵੇਗਾ। ਕਿਰਪਾ ਕਰਕੇ ਸਾਰੇ ਆਗੂ ਸਹਿਬਾਨ ਨੋਟ ਕਰਨ ਜੀ।

Ad Position 22
No active advertisement
ਪਿਛਲੀ ਖ਼ਬਰ ਕਰਨਲ ਬਾਠ ਮਾਮਲਾ: ਚੰਡੀਗੜ੍ਹ ਪੁਲਿਸ ਦੀ ਐਸ. ਆਈ. ਟੀ. ਖਿਲਾਫ਼ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਨੇ ਅਪਣਾਇਆ ਸਖ਼ਤ ਰੁਖ ਅਗਲੀ ਖ਼ਬਰ ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਸਨਮਾਨ
Ad Position 24