10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਵਲੋਂ ਫਾਜ਼ਿਲਕਾ ਦਾ ਦੌਰਾ

ਫਾਜ਼ਿਲਕਾ, 14 ਜੁਲਾਈ (ਬਲਜੀਤ ਸਿੰਘ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ...

Ad Position 21
No active advertisement
ਅਜੀਤ ਡੈਸਕ 14-07-2025

ਫਾਜ਼ਿਲਕਾ, 14 ਜੁਲਾਈ (ਬਲਜੀਤ ਸਿੰਘ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੈਨਾਲ ਰੈਸਟ ਹਾਊਸ ਵਿਖੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਅਤੇ ਓ.ਬੀ.ਸੀ. ਭਾਈਚਾਰੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਬੈਠਕ ਕਰਕੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਵਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਤਾਂ ਜੋ ਪੰਜਾਬ ਭਰ ਦੇ ਲੋਕ ਕਮਿਸ਼ਨ ਤੱਕ ਕਿਸੇ ਵੀ ਕੰਮਕਾਜ ਲਈ ਪਹੁੰਚ ਆਸਾਨੀ ਨਾਲ ਕਰ ਸਕਣ। ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਪੱਛੜੇ ਵਰਗਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਕਮਿਸ਼ਨ ਇਹ ਯਕੀਨੀ ਬਣਾਏਗਾ ਕਿ ਇਨ੍ਹਾਂ ਸਕੀਮਾਂ ਦਾ ਲਾਭ ਹਰ ਇਕ ਯੋਗ ਵਿਅਕਤੀ ਨੂੰ ਮਿਲੇ। ਮਲਕੀਤ ਸਿੰਘ ਥਿੰਦ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਬਤੌਰ ਕਮਿਸ਼ਨ ਚੇਅਰਮੈਨ ਕੋਈ ਜ਼ਿਲ੍ਹੇਵਾਰ ਦੌਰਾ ਕਰ ਰਿਹਾ ਹੈ ਜਦਕਿ ਪਿਛਲੀਆਂ ਸਰਕਾਰਾਂ ਸਮੇਂ ਅਜਿਹਾ ਨਹੀਂ ਹੋਇਆ।
 

Ad Position 22
No active advertisement
ਪਿਛਲੀ ਖ਼ਬਰ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਅਗਲੀ ਖ਼ਬਰ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਵਲੋਂ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਸਮੇਤ ਵੱਖ ਵ...
Ad Position 24