10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਸਪੈਸ਼ਲ ਸੈਸ਼ਨ ਬੁਲਾਇਆ ਪਰ ਸੈਸ਼ਨ ਦੀ ਤਿਆਰੀ ਨਹੀਂ ਕੀਤੀ - ਬਾਜਵਾ

ਚੰਡੀਗੜ੍ਹ, 14 ਜੁਲਾਈ-ਪ੍ਰਤਾਪ ਸਿੰਘ ਬਾਜਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਪਰ ਸੈਸ਼ਨ ਦੀ ਤਿਆਰੀ...

Ad Position 21
No active advertisement
ਅਜੀਤ ਡੈਸਕ 14-07-2025

ਚੰਡੀਗੜ੍ਹ, 14 ਜੁਲਾਈ-ਪ੍ਰਤਾਪ ਸਿੰਘ ਬਾਜਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਪਰ ਸੈਸ਼ਨ ਦੀ ਤਿਆਰੀ ਨਹੀਂ ਕੀਤੀ। ਲੋਕਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਸੀ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ 2025' 'ਤੇ ਬਹਿਸ ਕੱਲ੍ਹ ਹੋਵੇਗੀ। ਬੇਅਦਬੀ ਦੀਆਂ ਘਟਨਾਵਾਂ 'ਤੇ, ਮੁੱਖ ਮੰਤਰੀ ਨੂੰ ਕੁਝ ਗੰਭੀਰਤਾ ਦਿਖਾਉਣ ਦੀ ਲੋੜ ਹੈ।

ਵਿਧਾਨ ਸਭਾ ਸੈਸ਼ਨ ਤੋਂ ਬਾਹਰ ਆ ਕੇ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ਉਤੇ ਕਈ ਸ਼ਬਦੀ ਹਮਲੇ ਕੀਤੇ। ਦੱਸ ਦਈਏ ਕਿ ਜਦੋਂ ਮੁੱਖ ਮੰਤਰੀ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਬੇਅਦਬੀਆਂ ਖਿਲਾਫ ਬਿੱਲ ਪੇਸ਼ ਕੀਤਾ ਤਾਂ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਿੱਲ ਉਤੇ ਚਰਚਾ ਲਈ ਸਮਾਂ ਮੰਗਿਆ ਪਰ ਸਪੀਕਰ ਕੁਲਤਾਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸੈਸ਼ਨ ਕੱਲ੍ਹ ਤੱਕ ਲਈ ਮੁਲਤਵੀ ਕੀਤਾ ਜਾਂਦਾ ਹੈ। 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਅਣਪਛਾਤੇ ਨੇ ਭੇਜੀ ਧਮਕੀ ਭਰੀ ਈਮੇਲ ਅਗਲੀ ਖ਼ਬਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਡਰੱਗ ਮੁੱਦੇ 'ਤੇ ਬੋਲੇ
Ad Position 24