08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਇਟਲੀ ਦੀ ਲੈਕੋ ਝੀਲ 'ਚ ਨਹਾਉਂਦੇ ਸਮੇਂ ਡੁੱਬਣ ਨਾਲ ਭਾਰਤੀ ਵਿਦਿਆਰਥੀ ਦੀ ਮੌਤ

ਇਟਲੀ, 14 ਜੁਲਾਈ (ਹਰਦੀਪ ਸਿੰਘ ਕੰਗ)-ਇਟਲੀ ਵਿਚ ਭਾਰਤੀ ਭਾਈਚਾਰੇ ਲਈ ਇਕ ਵਾਰ ਫਿਰ ਦੁਖਦਾਇਕ...

Ad Position 21
No active advertisement
ਅਜੀਤ ਡੈਸਕ 14-07-2025

ਇਟਲੀ, 14 ਜੁਲਾਈ (ਹਰਦੀਪ ਸਿੰਘ ਕੰਗ)-ਇਟਲੀ ਵਿਚ ਭਾਰਤੀ ਭਾਈਚਾਰੇ ਲਈ ਇਕ ਵਾਰ ਫਿਰ ਦੁਖਦਾਇਕ ਖਬਰ ਸਾਹਮਣੇ ਆਈ ਹੈ। ਇਥੋਂ ਦੀ ਲੈਕੋ ਝੀਲ ਵਿਚ ਨਹਾਉਂਦੇ ਸਮੇਂ ਪੈਰ ਫਿਸਲ ਜਾਣ ਨਾਲ 24 ਸਾਲ ਦੇ ਭਾਰਤੀ ਵਿਦਿਆਰਥੀ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ। ਇਹ ਘਟਨਾ ਸ਼ਨੀਵਰ ਸ਼ਾਮ ਲਗਭਗ 7 ਵਜੇ ਦੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਈਸ਼ ਗੁਪਤਾ ਵਜੋਂ ਹੋਈ ਹੈ ਜੋ ਕਿ ਦਿੱਲੀ ਨਾਲ ਸੰਬੰਧਿਤ ਸੀ ਅਤੇ ਵਰੋਨਾ ਸ਼ਹਿਰ ਵਿਚ ਰਹਿੰਦਾ ਸੀ।

ਈਸ਼ ਗੁਪਤਾ ਇਟਲੀ ਵਿਚ ਐਮ. ਬੀ. ਏ. ਦੇ ਤਿੰਨ ਸਾਲ ਦੇ ਕੋਰਸ ਦੀ ਪੜ੍ਹਾਈ ਕਰਦਾ ਸੀ। ਉਹ ਆਪਣੇ ਇਕ ਜਾਣਕਾਰ ਪਰਿਵਾਰ ਨਾਲ ਲੈਕੋ ਝੀਲ ਵਿਚ ਘੁੰਮਣ ਗਿਆ ਸੀ ਜਿਥੇ ਨਹਾਉਂਦੇ ਸਮੇਂ ਅਚਾਨਕ ਉਸਦਾ ਪੈਰ ਫਿਸਲ ਗਿਆ ਤੇ ਉਹ ਡੂੰਘੇ ਪਾਣੀ ਵਿਚ ਚਲਾ ਗਿਆ। ਇਟਾਲੀਅਨ ਗੋਤਾਖੋਰ ਅਤੇ ਬਚਾਓ ਦਸਤਿਆਂ ਵਲੋਂ ਬਹੁਤ ਹੀ ਮੁਸ਼ੱਕਤ ਨਾਲ ਉਸਦਾ ਮ੍ਰਿਤਕ ਸਰੀਰ ਡੂੰਘੇ ਪਾਣੀ ਵਿਚੋਂ ਬਾਹਰ ਕੱਢਿਆ ਗਿਆ। ਇਸੇ ਤਰ੍ਹਾਂ ਇੰਡੀਅਨ ਕੌਂਸਲੇਟ ਜਨਰਲ ਆਫ ਮਿਲਾਨ ਦੁਆਰਾ ਈਸ਼ ਗੁਪਤਾ ਦੇ ਪਰਿਵਾਰ ਨਾਲ ਰਾਬਤਾ ਬਣਾ ਕੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਈਸ਼ ਗੁਪਤਾ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ (ਦਿਹਾਤੀ) ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ 'ਚ ਐਸ.ਐਚ.ਓ. ਜਸਵਿੰਦਰ ਸਿੰਘ ਸਨਮਾਨਿਤ ਅਗਲੀ ਖ਼ਬਰ ਪਿੰਡ ਠੇਠਰਕੇ ਦੇ ਖੇਤਾਂ ਵਿਚੋਂ 3 ਕਿਲੋ ਹੈਰੋਇਨ ਬਰਾਮਦ
Ad Position 24