08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖ਼ਰੀ ਦਿਨ, ਬੇਅਦਬੀ ’ਤੇ ਬਿੱਲ ਹੋ ਸਕਦੈ ਪਾਸ

ਚੰਡੀਗੜ੍ਹ, 15 ਜੁਲਾਈ- ਅੱਜ (15 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਖ਼ਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ...

Ad Position 21
No active advertisement
ਅਜੀਤ ਡੈਸਕ 15-07-2025

ਚੰਡੀਗੜ੍ਹ, 15 ਜੁਲਾਈ- ਅੱਜ (15 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਖ਼ਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਪੇਸ਼ ਕੀਤੇ ਗਏ ਬਿੱਲ ’ਤੇ ਬਹਿਸ ਕੀਤੀ ਜਾਵੇਗੀ ਅਤੇ ਇਸ ਨੂੰ ਪਾਸ ਕੀਤਾ ਜਾ ਸਕਦਾ ਹੈ। ਇਸ ਬਿੱਲ ਵਿਚ ਬੇਅਦਬੀ ਕਰਨ ’ਤੇ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਹੈ।

ਇਸ ਦੇ ਨਾਲ ਹੀ ਨਸ਼ਿਆਂ ਦੇ ਮੁੱਦੇ ’ਤੇ ਵੀ ਬਹਿਸ ਹੋਵੇਗੀ। ਹਾਲਾਂਕਿ, ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸਰਕਾਰ ਲੈਂਡ ਪੂਲਿੰਗ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਪਹਿਲੇ ਦਿਨ ਤੋਂ ਹੀ ਭੱਜ ਰਹੀ ਹੈ। ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਨ੍ਹਾਂ ਦੋਵਾਂ ਮੁੱਦਿਆਂ ’ਤੇ ਵੱਖਰੇ ਤੌਰ ’ਤੇ ਚਰਚਾ ਕਰਨ ਲਈ ਕਿਹਾ ਸੀ, ਪਰ ਇਸ ਦੇ ਬਾਵਜੂਦ ਇਸ ਮੁੱਦੇ ’ਤੇ ਚਰਚਾ ਨਹੀਂ ਹੋਈ। ਅਜਿਹੀ ਸਥਿਤੀ ਵਿਚ, ਸੈਸ਼ਨ ਦਾ ਸਮਾਂ ਵਧਾਉਣ ਨਾਲ ਵੀ ਕੋਈ ਫਾਇਦਾ ਨਹੀਂ ਹੋਇਆ।

ਦੱਸ ਦੇਈਏ ਕਿ ਅੱਜ ਵੀ ਸਦਨ ਦੀ ਕਾਰਵਾਈ ਦੌਰਾਨ ਕੋਈ ਪ੍ਰਸ਼ਨ ਕਾਲ ਨਹੀਂ ਹੈ। ਸਿੱਧਾ ਧਿਆਨ ਦਿਵਾਓ ਪ੍ਰਸਤਾਵ ਹੋਵੇਗਾ। ਇਸ ਵਿਚ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਜਲ ਸਰੋਤ ਮੰਤਰੀ ਦਾ ਧਿਆਨ ਖਿੱਚਣ ਲਈ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਪਿੰਡ ਟਿਵਾਣਾ ਵਿਚ ਘੱਗਰ ਨਦੀ ਵਿਚ ਪੱਥਰਾਂ ਕਾਰਨ ਬਣੀਆਂ ਤਰੇੜਾਂ ਦਾ ਮੁੱਦਾ ਉਠਾਉਣਗੇ।

Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ਼. ਵਲੋਂ ਸਰਹੱਦ ’ਤੋਂ ਵੱਡੀ ਮਾਤਰਾ ’ਚ ਹੈਰੋਇਨ ਦੀ ਖੇਪ ਬਰਾਮਦ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24