08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਐਡਵੋਕੇਟ ਧਾਮੀ ਵਲੋਂ ਸਿੱਖ ਦੌੜਾਕ ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵ ਪ੍ਰਸਿੱਧ ਪੰਜਾਬੀ ਸਿੱਖ ਦੌੜਾਕ ਸ. ਫੌਜਾ ਸਿੰਘ ਦੇ ਅਕਾਲ ਚਲਾਣੇ....

Ad Position 21
No active advertisement
ਅਜੀਤ ਡੈਸਕ 15-07-2025

ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵ ਪ੍ਰਸਿੱਧ ਪੰਜਾਬੀ ਸਿੱਖ ਦੌੜਾਕ ਸ. ਫੌਜਾ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਫੌਜਾ ਸਿੰਘ ਅੰਦਰ 114 ਸਾਲ ਦੀ ਵਡੇਰੀ ਉਮਰ ਵਿਚ ਵੀ ਜਜ਼ਬਾ ਅਤੇ ਹਿੰਮਤ ਕੁੱਟ ਕੁੱਟ ਕੇ ਭਰੀ ਹੋਈ ਸੀ। ਉਨ੍ਹਾਂ ਨੇ ਨਾ ਸਿਰਫ਼ ਸਿੱਖ ਕੌਮ ਦਾ ਨਾਮ ਰੌਸ਼ਨ ਕੀਤਾ, ਸਗੋਂ ਦੁਨੀਆ ਭਰ ਵਿਚ ਪੰਜਾਬੀਆਂ ਦੀ ਸ਼ਾਨ ਨੂੰ ਵੀ ਉੱਚਾ ਕੀਤਾ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਦਾ ਜੀਵਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਸੀ, ਜਿਸ ਨੇ ਸਾਬਤ ਕੀਤਾ ਕਿ ਕਿਸੇ ਵੀ ਉਮਰ ਵਿਚ ਜਜ਼ਬੇ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਫੌਜਾ ਸਿੰਘ ਦੀਆਂ ਸੇਵਾਵਾਂ ਅਤੇ ਉਨ੍ਹਾਂ ਦਾ ਅਡੋਲ ਜਜ਼ਬਾ ਨੌਜਵਾਨਾਂ ਲਈ ਸਦਾ ਪ੍ਰੇਰਨਾਦਾਇਕ ਰਹੇਗਾ। ਉਨ੍ਹਾਂ ਸ. ਫੌਜਾ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ. ਫੌਜਾ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਸਾਡੇ ਦਿਲਾਂ ਵਿਚ ਸਦਾ ਜ਼ਿਉਂਦੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਹੋਈ ਸ਼ੁਰੂ ਅਗਲੀ ਖ਼ਬਰ ਪੁਤਿਨ ਬਾਕੀਆਂ ਨੂੰ ਬਣਾ ਸਕਦੇ ਹਨ ਮੂਰਖ ਪਰ ਮੈਨੂੰ ਨਹੀਂ- ਟਰੰਪ
Ad Position 24