08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਬਣਾਇਆ ਕਾਨੂੰਨ ਸ਼ਲਾਘਾਯੋਗ-ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, (ਫ਼ਿਰੋਜ਼ਪੁਰ), 15 ਜੁਲਾਈ (ਵਰਿੰਦਰ ਮਨਚੰਦਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਬਣਾਏ ਕਾਨੂੰਨ ’ਚ ਸੋਧ ਕਰਕੇ ਸਖ਼ਤ ਕਾਨੂੰਨ ਬਣਾਉਣ....

Ad Position 21
No active advertisement
ਅਜੀਤ ਡੈਸਕ 15-07-2025

ਮੱਖੂ, (ਫ਼ਿਰੋਜ਼ਪੁਰ), 15 ਜੁਲਾਈ (ਵਰਿੰਦਰ ਮਨਚੰਦਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਬਣਾਏ ਕਾਨੂੰਨ ’ਚ ਸੋਧ ਕਰਕੇ ਸਖ਼ਤ ਕਾਨੂੰਨ ਬਣਾਉਣ ਲਈ ਜੋ ਮਤਾ ਮਾਨ ਸਰਕਾਰ ਵਲੋਂ ਲਿਆਂਦਾ ਗਿਆ ਹੈ, ਇਹ ਸ਼ਲਾਘਾਯੋਗ ਕਦਮ ਤੇ ਇਤਿਹਾਸਕ ਫ਼ੈਸਲਾ ਸਾਬਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਮੈਲਬੋਰਨ ਆਸਟ੍ਰੇਲੀਆ ਤੋਂ ਸਾਡੇ ਪ੍ਰਤੀਨਿੱਧ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਕੀਤਾ।


ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੀ ਲੋੜ ਵੀ ਹੈ ਤੇ ਕਈ ਦਹਾਕਿਆਂ ਤੋਂ ਮੰਗ ਵੀ ਸੀ। ਇਸ ਕਾਨੂੰਨ ਦੇ ਨਾ ਹੋਣ ਕਰਕੇ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ’ਚ ਹਮੇਸ਼ਾ ਕਾਮਯਾਬ ਹੋਈਆਂ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਮਾਨ ਸਰਕਾਰ ਦੇ ਕਾਰਜਕਾਲ ਦਾ ਜਿੱਥੇ ਇਹ ਵੱਡਾ ਇਤਿਹਾਸਕ ਫ਼ੈਸਲਾ ਹੋਵੇਗਾ, ਉਥੇ ਇਹ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸੇਵਾ ਸੰਭਾਲ, ਪ੍ਰਚਾਰ, ਪ੍ਰਸਾਰ, ਭਵਿੱਖੀ ਹੋਂਦ, ਅਮਨ-ਸ਼ਾਂਤੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸਾਂਝੀਵਾਲਤਾ ਦੇ ਮੁਜੱਸਮੇ ਭਾਈਚਾਰਕ ਸਾਂਝ ਨੂੰ ਸੂਤਰਧਾਰ ਰੱਖਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਹੋ ਰਹੇ ਹਮਲਿਆਂ ਨੂੰ ਰੋਕਣ ਅਮਨ-ਸ਼ਾਂਤੀ ਨੂੰ ਲਾਂਬੂ ਲਾਉਣ ਵਾਲੀਆਂ ਤਾਕਤਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵੱਡਾ ਮੀਲ ਪੱਥਰ ਸਾਬਤ ਹੋਵੇਗਾ।


ਉਨ੍ਹਾਂ ਕਿਹਾ ਕਿ ਇਸ ਮਤੇ ’ਤੇ ਬੜੀ ਬਾਰੀਕੀ ਨਾਲ ਵਿਚਾਰ ਚਰਚਾ ਹੋਵੇ, ਵਿਰੋਧੀ ਧਿਰਾਂ ਵੀ ਆਪਣਾ ਫਰਜ ਅਦਾ ਕਰਨ, ਇੱਧਰ ਉਧਰ ਧਿਆਨ ਨਾ ਕਰਕੇ ਇਕਜੁੱਟ ਸਾਥ ਦੇ ਕੇ ਇਸ ਕਾਨੂੰਨ ਨੂੰ ਨੇਪਰੇ ਚਾੜ੍ਹਨ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਨੇ ਲਖਨਊ ਅਦਾਲਤ ’ਚ ਕੀਤਾ ਆਤਮ ਸਮਰਪਣ, 5 ਮਿੰਟ ਬਾਅਦ ਮਿਲੀ ਜ਼ਮਾਨਤ ਅਗਲੀ ਖ਼ਬਰ ਮੈਂ ਕੈਪਟਨ ਸ਼ੁਭਾਸ਼ੂ ਸ਼ੁਕਲਾ ਦਾ ਧਰਤੀ ’ਤੇ ਕਰਦਾ ਹਾਂ ਸਵਾਗਤ- ਪ੍ਰਧਾਨ ਮੰਤਰੀ
Ad Position 24