08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ...

Ad Position 21
No active advertisement
ਅਜੀਤ ਡੈਸਕ 15-07-2025

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਅੱਜ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਬਿੱਲ ’ਤੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ, ਜਿਸ ’ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਵੀ ਮੈਂ ਕਿਹਾ ਸੀ ਕਿ ਮੈਨੂੰ ਨਹੀਂ ਲੱਗਦਾ ਕਿ ਕੋਈ ਇਸ ਬਿੱਲ ਦਾ ਵਿਰੋਧ ਕਰੇਗਾ। 

ਵਰਨਣਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇਕ ਕਾਪੀ ਵਿਧਾਨ ਸਭਾ ਵਿਚ ਹੈ ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਫਿਲਮ 'ਸਰਬਾਲਾ ਜੀ' ਦੀ ਸਟਾਰ ਕਾਸਟ ਪੁੱਜੀ ਲੌਂਗੋਵਾਲ ਅਗਲੀ ਖ਼ਬਰ ਰਾਹੁਲ ਗਾਂਧੀ ਨੇ ਲਖਨਊ ਅਦਾਲਤ ’ਚ ਕੀਤਾ ਆਤਮ ਸਮਰਪਣ, 5 ਮਿੰਟ ਬਾਅਦ ਮਿਲੀ ਜ਼ਮਾਨਤ
Ad Position 24