08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਵਰ੍ਹਦੇ ਮੀਂਹ 'ਚ ਛੱਤਰੀਆਂ ਲੈ ਕੇ ਧਰਨੇ 'ਤੇ ਡਟੀਆਂ ਮਹਿਲਾਵਾਂ

ਰਾਮਾਂ ਮੰਡੀ, 15 ਜੁਲਾਈ (ਤਰਸੇਮ ਸਿੰਗਲਾ)-ਸਥਾਨਕ ਬੰਗੀ ਰੋਡ 'ਤੇ ਰਹਿ ਰਹੀਆਂ ਮਹਿਲਾਵਾਂ ਦਾ...

Ad Position 21
No active advertisement
ਅਜੀਤ ਡੈਸਕ 15-07-2025

ਰਾਮਾਂ ਮੰਡੀ, 15 ਜੁਲਾਈ (ਤਰਸੇਮ ਸਿੰਗਲਾ)-ਸਥਾਨਕ ਬੰਗੀ ਰੋਡ 'ਤੇ ਰਹਿ ਰਹੀਆਂ ਮਹਿਲਾਵਾਂ ਦਾ ਉਸ ਸਮੇਂ ਸਬਰ ਦਾ ਬੰਨ੍ਹ ਟੁੱਟ ਗਿਆ ਜਦੋਂ ਮਹਿਲਾਵਾਂ ਇਕੱਠੀਆਂ ਹੋ ਕੇ ਸੜਕ ਵਿਚਕਾਰ ਮੰਜੇ ਡਾਹ ਕੇ ਵਰ੍ਹਦੇ ਮੀਂਹ ਵਿਚ ਛੱਤਰੀਆਂ ਤਾਣ ਕੇ ਬੈਠ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾਵਾਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਬੰਗੀ ਰੋਡ ਟੁੱਟੀ ਪਈ ਹੈ, ਜਿਸ ਕਾਰਨ ਸੀਵਰੇਜ ਅਤੇ ਮੀਂਹ ਦਾ ਪਾਣੀ ਸੜਕ ਉਤੇ ਖੜ੍ਹਾ ਰਹਿੰਦਾ ਹੈ। ਇਹ ਗੰਦਾ ਪਾਣੀ ਵਾਹਨਾਂ ਦੀਆਂ ਛੱਲਾਂ ਨਾਲ ਉਨ੍ਹਾਂ ਦੇ ਘਰਾਂ ਵਿਚ ਦਾਖਲ ਵੀ ਹੋ ਜਾਂਦਾ ਹੈ ਅਤੇ ਉਨ੍ਹਾਂ ਦੇ ਘਰਾਂ ਅੰਦਰ ਬੈਠੇ ਹੀ ਛਿੱਟੇ ਪੈਣ ਨਾਲ ਕੱਪੜੇ ਖਰਾਬ ਹੋ ਜਾਂਦੇ ਹਨ।

ਉਹ ਨਰਕ ਤੋਂ ਵੀ ਮਾੜੀ ਜ਼ਿੰਦਗੀ ਜੀਅ ਰਹੇ ਹਨ। ਮੀਂਹਾਂ ਦੇ ਦਿਨਾਂ ਵਿਚ ਹਾਲਤ ਹੋਰ ਵੀ ਮਾੜੀ ਹੋ ਜਾਂਦੀ ਹੈ। ਮਹਿਲਾਵਾਂ ਨੇ ਪੰਜਾਬ ਸਰਕਾਰ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਾਏ ਅਤੇ ਮੰਗ ਕੀਤੀ ਕਿ ਸੜਕ ਦਾ ਕੰਮ ਤੁਰੰਤ ਸ਼ੁਰੂ ਕਰਵਾਏ ਸਰਕਾਰ ਅਤੇ ਚਿਤਾਵਨੀ ਦਿੱਤੀ ਕਿ ਧਰਨਾ ਕੰਮ ਸ਼ੁਰੂ ਹੋਣ ਤੋਂ ਬਾਅਦ ਹੀ ਖਤਮ ਕੀਤਾ ਜਾਵੇਗਾ।  

Ad Position 22
No active advertisement
ਪਿਛਲੀ ਖ਼ਬਰ ਥਾਣਾ ਘਰਿੰਡਾ ਪੁਲਿਸ ਵਲੋਂ 5 ਕਿੱਲੋ ਹੈਰੋਇਨ ਸਮੇਤ 2 ਗ੍ਰਿਫਤਾਰ ਅਗਲੀ ਖ਼ਬਰ ਕਪੂਰਥਲਾ-ਜਲੰਧਰ ਰੋਡ 'ਤੇ ਟਰੱਕ ਨੇ ਜੱਜ ਦੀ ਕਾਰ ਨੂੰ ਮਾਰੀ ਟੱਕਰ
Ad Position 24