08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 16 ਜੁਲਾਈ- ਦਿੱਲੀ ਦੇ ਦੋ ਨਿੱਜੀ ਸਕੂਲਾਂ ਵਿਚ ਬੰਬ ਦੀ ਧਮਕੀ ਮਿਲਣ ਕਾਰਨ ਦਹਿਸ਼ਤ ਫੈਲ ਗਈ, ਜਿਸ ਕਾਰਨ ਅਧਿਕਾਰੀਆਂ ਨੇ ਤੁਰੰਤ ਜਾਂਚ ਲਈ ਇਮਾਰਤਾਂ ਨੂੰ ਖਾਲੀ....

Ad Position 21
No active advertisement
ਅਜੀਤ ਡੈਸਕ 16-07-2025

ਨਵੀਂ ਦਿੱਲੀ, 16 ਜੁਲਾਈ- ਦਿੱਲੀ ਦੇ ਦੋ ਨਿੱਜੀ ਸਕੂਲਾਂ ਵਿਚ ਬੰਬ ਦੀ ਧਮਕੀ ਮਿਲਣ ਕਾਰਨ ਦਹਿਸ਼ਤ ਫੈਲ ਗਈ, ਜਿਸ ਕਾਰਨ ਅਧਿਕਾਰੀਆਂ ਨੇ ਤੁਰੰਤ ਜਾਂਚ ਲਈ ਇਮਾਰਤਾਂ ਨੂੰ ਖਾਲੀ ਕਰਵਾ ਲਿਆ। ਇਹ ਲਗਾਤਾਰ ਤੀਜਾ ਦਿਨ ਸੀ ਜਦੋਂ ਰਾਸ਼ਟਰੀ ਰਾਜਧਾਨੀ ਵਿਚ ਸਿੱਖਿਆ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜੋ ਕਿ ਪਿਛਲੇ ਦੋ ਦਿਨਾਂ ਵਿਚ ਝੂਠੀਆਂ ਸਾਬਤ ਹੋਈਆਂ ਹਨ।

ਅਧਿਕਾਰੀ ਨੇ ਕਿਹਾ ਕਿ ਦੁਆਰਕਾ ਦੇ ਸੇਂਟ ਥਾਮਸ ਸਕੂਲ ਨੂੰ ਉਡਾਉਣ ਦੀ ਧਮਕੀ ਵਾਲਾ ਇਕ ਈ.ਮੇਲ ਸਵੇਰੇ 5.26 ਵਜੇ ਪ੍ਰਾਪਤ ਹੋਇਆ ਸੀ, ਜਦੋਂ ਕਿ ਵਸੰਤ ਵੈਲੀ ਸਕੂਲ ਨੂੰ ਸਵੇਰੇ 6.30 ਵਜੇ ਵੀ ਅਜਿਹੀ ਹੀ ਧਮਕੀ ਮਿਲੀ। ਸਾਵਧਾਨੀ ਵਜੋਂ ਰਾਤ ਭਰ ਇਨ੍ਹਾਂ ਸਕੂਲਾਂ ਵਿਚ ਰਹਿਣ ਵਾਲੇ ਸਟਾਫ਼ ਨੂੰ ਤੁਰੰਤ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ।

ਸੇਂਟ ਥਾਮਸ ਸਕੂਲ ਨੂੰ ਇਹ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਦੂਜੀ ਬੰਬ ਨਾਲ ਉਡਾਉਣ ਦੀ ਧਮਕੀ ਸੀ।

ਦਿੱਲੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਸਾਈਬਰ ਮਾਹਿਰਾਂ ਦੀਆਂ ਟੀਮਾਂ ਨੂੰ ਸਕੂਲਾਂ ਵਿਚ ਭੇਜਿਆ ਗਿਆ ਅਤੇ ਪੂਰੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੁਝ ਦੇਰ ’ਚ ਸੁਲਤਾਨਪੁਰ ਲੋਧੀ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਫ਼ੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਪੁਲਿਸ ਨੇ ਕੀਤਾ ਕਾਬੂ
Ad Position 24