08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਚੰਡੀਗੜ੍ਹ ਵਿਚ ਸਵੇਰ ਤੋਂ ਹੀ ਪੈ ਰਿਹਾ ਭਾਰੀ ਮੀਂਹ, ਖ਼ਤਰੇ ਦੇ ਨਿਸ਼ਾਨ ਤੋਂ ਇਕ ਫੁੱਟ ਹੇਠਾਂ ਸੁਖਨਾ ਝੀਲ

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ) - ਅੱਜ ਤੜਕੇ ਸਵੇਰ ਤੋਂ ਹੀ ਚੰਡੀਗੜ੍ਹ ਵਿਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸ਼ਹਿਰ ਦਾ ਮੌਸਮ ਸੁਹਾਵਣਾ ਬਣਿਆ ਹੋਇਆ ਹੈ....

Ad Position 21
No active advertisement
ਅਜੀਤ ਡੈਸਕ 16-07-2025

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ) - ਅੱਜ ਤੜਕੇ ਸਵੇਰ ਤੋਂ ਹੀ ਚੰਡੀਗੜ੍ਹ ਵਿਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸ਼ਹਿਰ ਦਾ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹਲਕੇ ਤੋਂ ਦਰਮਿਆਨਾ ਮੀਂਹ ਜਾਰੀ ਰਹਿ ਸਕਦਾ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਸਕਦਾ ਹੈ।

ਲਗਾਤਾਰ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ ਅਤੇ ਹੁਣ ਇਹ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇਕ ਫੁੱਟ ਹੇਠਾ ਹੈ। ਪ੍ਰਸ਼ਾਸਨ ਨੇ ਝੀਲ ਦੇ ਆਲੇ-ਦੁਆਲੇ ਦੇ ਖੇਤਰ ਨੂੰ ਬੈਰੀਕੇਡ ਕਰ ਸਾਵਧਾਨੀ ਵਜੋਂ ਸੁਰੱਖਿਆ ਪ੍ਰਬੰਧ ਤੇਜ਼ ਕਰ ਦਿੱਤੇ ਹਨ ਅਤੇ ਝੀਲ ਦੇ ਆਲੇ-ਦੁਆਲੇ ਨਿਗਰਾਨੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਜੇਕਰ ਅਗਲੇ ਕੁਝ ਦਿਨਾਂ ਵਿਚ ਹੋਰ ਭਾਰੀ ਬਾਰਿਸ਼ ਹੁੰਦੀ ਹੈ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ, ਅਜਿਹੀ ਸਥਿਤੀ ਵਿਚ ਪ੍ਰਸ਼ਾਸਨ ਫਲੱਡ ਗੇਟ ਖੋਲ੍ਹਣ ਦਾ ਫੈਸਲਾ ਵੀ ਕਰ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਿਚ ਬਿਰਧ ਆਸ਼ਰਮ ਘਰ ਨੂੰ ਲੱਗੀ ਅੱਗ, 9 ਬਜ਼ੁਰਗਾਂ ਦੀ ਮੌਤ ਅਗਲੀ ਖ਼ਬਰ ਖੜਗੇ ਤੇ ਰਾਹੁਲ ਅੱਜ ਜਾਣਗੇ ਅਸਾਮ, ਕਾਂਗਰਸੀ ਵਰਕਰਾਂ ਨਾਲ ਕਰਨਗੇ ਗੱਲਬਾਤ
Ad Position 24