08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੇ ਈ.ਮੇਲ ਭੇਜਣ ਵਾਲਿਆਂ ਦੀ ਜਲਦ ਕੀਤੀ ਜਾਵੇ ਭਾਲ- ਐਡਵੋਕੇਟ ਧਾਮੀ

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ...

Ad Position 21
No active advertisement
ਅਜੀਤ ਡੈਸਕ 16-07-2025

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਦੌਰਾਨ ਸ਼੍ਰੋਮਣੀ ਕਮੇਟੀ ਨੂੰ ਕਿਸੇ ਵਿਅਕਤੀ ਵਲੋਂ ਵੱਖ-ਵੱਖ ਈ.ਮੇਲ ਰਾਹੀਂ ਤਿੰਨ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸਫੋਟਕ ਪਦਾਰਥਾਂ ਨਾਲ ਧਮਾਕਾ ਕਰਨ ਬਾਰੇ ਧਮਕੀ ਭਰੇ ਈ.ਮੇਲ ਮਿਲ ਚੁੱਕੇ ਹਨ, ਪਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਸ ਵਿਅਕਤੀ ਬਾਰੇ ਪਤਾ ਲਗਾਉਣ ਵਿਚ ਅਜੇ ਤੱਕ ਅਸਫ਼ਲ ਸਿੱਧ ਹੋਏ ਹਨ।

ਉਨ੍ਹਾਂ ਕਿਹਾ ਕਿ ਧਮਕੀ ਭਰੀਆਂ ਈ.ਮੇਲ. ਜੋ ਸ਼੍ਰੋਮਣੀ ਕਮੇਟੀ ਨੂੰ ਪੁੱਜੀਆਂ ਹਨ, ਇਹ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਨੂੰ ਵੀ ਪੁੱਜੀਆਂ ਹਨ ਪਰ ਉਨ੍ਹਾਂ ਵਲੋਂ ਅਜੇ ਤੱਕ ਇਸ ਬਾਰੇ ਕੋਈ ਖੁਲਾਸਾ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਧਮਕੀ ਭਰੇ ਈ.ਮੇਲ ਭੇਜਣ ਵਾਲੇ ਦੋਸ਼ੀ ਵਿਅਕਤੀ ਦੀ ਜਲਦ ਤੋਂ ਜਲਦ ਭਾਲ ਕੀਤੀ ਜਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ ’ਤੇ ਵੀ ਵਿਸ਼ੇਸ਼ ਸਟਾਫ਼ ਤਾਇਨਾਤ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਡਰ ਭੈਅ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ।

Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ ਅਗਲੀ ਖ਼ਬਰ ਕਰਨਲ ਬਾਠ ਮਾਮਲਾ: ਜਾਂਚ ’ਚ ਕਿਸੇ ਨੂੰ ਨਹੀਂ ਹੋਣਾ ਚਾਹੀਦਾ ਕੋਈ ਇਤਰਾਜ਼- ਹਰਪਾਲ ਸਿੰਘ ਚੀਮਾ
Ad Position 24