08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਵਿਸ਼ੇਸ਼ ਸੁਨੇਹਾ

ਅੰਮ੍ਰਿਤਸਰ, 16 ਜੁਲਾਈ-ਭਾਈ ਸਾਹਿਬ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ...

Ad Position 21
No active advertisement
ਅਜੀਤ ਡੈਸਕ 16-07-2025

ਅੰਮ੍ਰਿਤਸਰ, 16 ਜੁਲਾਈ-ਭਾਈ ਸਾਹਿਬ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਵਿਸ਼ੇਸ਼ ਸੁਨੇਹਾ ਦਿੱਤਾ ਗਿਆ।ਸ਼ਹੀਦ ਭਾਈ ਤਾਰੂ ਸਿੰਘ ਦੀ ਸ਼ਹਾਦਤ ’ਤੇ ਕੋਟਿ-ਕੋਟਿ ਪ੍ਰਣਾਮ ਕੀਤਾ। ਭਾਈ ਤਾਰੂ ਸਿੰਘ ਜੀ ਨੇ ਸਿੱਖੀ ਲਈ ਖੋਪੜੀ ਲਹਾਉਣੀ ਪ੍ਰਵਾਨ ਕੀਤੀ ਅਤੇ ਸਿੱਖੀ ਨੂੰ ਕੇਸਾਂ ਤੇ ਸੁਆਸਾਂ ਨਾਲ ਨਿਭਾਇਆ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਤੇ ਸਮੁੱਚੀ ਸਿੱਖ ਕੌਮ ਨੂੰ ਭਾਈ ਤਾਰੂ ਸਿੰਘ ਜੀ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਦਿਆਂ ਸਿੱਖੀ ਨੂੰ ਕੇਸਾਂ ਤੇ ਸੁਆਸਾਂ ਨਾਲ ਨਿਭਾਉਣ ਲਈ ਜਿਥੇ ਗੁਰੂ ਨਾਲ ਜੁੜਨਾ ਚਾਹੀਦਾ ਹੈ, ਉਥੇ ਕੇਸਾਂ ਦੀ ਸੰਭਾਲ ਲਈ ਉਚੇਚੇ ਯਤਨ ਕਰਨੇ ਚਾਹੀਦੇ ਹਨ।

ਸਿੱਖਾਂ ਨੂੰ ਆਪਣੀ ਸਰਦਾਰੀ ’ਤੇ ਫ਼ਖ਼ਰ ਮਹਿਸੂਸ ਕਰਨਾ ਚਾਹੀਦਾ ਹੈ ਕਿਉਂਕਿ ਸਾਡਾ ਸ਼ਾਨਾਮੱਤਾ ਇਤਿਹਾਸ ਹੈ। ਉਸ ਦੇ ਨਾਲ ਹੀ ਲਾਹੌਰ ਵਿਚ ਜਿਥੇ ਭਾਈ ਤਾਰੂ ਸਿੰਘ ਜੀ ਨੂੰ ਸ਼ਹੀਦ ਕੀਤਾ ਗਿਆ, ਉਹ ਸਥਾਨ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਹੈ। ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਇਸ ਸਥਾਨ ਨੂੰ ਖੁੱਲ੍ਹਵਾਉਣਾ ਚਾਹੀਦਾ ਹੈ। ਪਾਕਿਸਤਾਨ ਸਰਕਾਰ ਨੂੰ ਪਹਿਲ ਦੇ ਆਧਾਰ ’ਤੇ ਇਹ ਸਥਾਨ ਖੋਲ੍ਹਣਾ ਚਾਹੀਦਾ ਹੈ ਕਿਉਂਕਿ ਇਸ ਸਥਾਨ 'ਤੇ ਭਾਈ ਤਾਰੂ ਸਿੰਘ ਜੀ ਨੇ ਆਪਣੀ ਸ਼ਹਾਦਤ ਦਿੱਤੀ ਹੈ ਅਤੇ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਇਸ ਅਸਥਾਨ ਉੱਤੇ ਨਤਮਸਤਕ ਹੋਣਾ ਲੋਚਦੀਆਂ ਹਨ। 

Ad Position 22
No active advertisement
ਪਿਛਲੀ ਖ਼ਬਰ ਜੰਮੂ : 2 ਸ਼ੱਕੀ ਵਿਅਕਤੀ ਦਿਖਣ ਤੋਂ ਬਾਅਦ ਤਲਾਸ਼ੀ ਮੁਹਿੰਮ ਜਾਰੀ ਅਗਲੀ ਖ਼ਬਰ ਪਾਤੜਾਂ : ਪ੍ਰਵਾਸੀ ਮਜ਼ਦੂਰ ਦੀਆਂ ਤਿੰਨ ਲੜਕੀਆਂ ਦੀ ਕਰੰਟ ਲੱਗਣ ਨਾਲ ਮੌਤ
Ad Position 24