08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਕਿਸਾਨੀ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਲਈ ਗਏ

ਚੰਡੀਗੜ੍ਹ, 16 ਜੁਲਾਈ (ਸੰਦੀਪ ਸਿੰਘ)-ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ...

Ad Position 21
No active advertisement
ਅਜੀਤ ਡੈਸਕ 16-07-2025

ਚੰਡੀਗੜ੍ਹ, 16 ਜੁਲਾਈ (ਸੰਦੀਪ ਸਿੰਘ)-ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਦਿੱਲੀ 'ਚ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਵਿਚ ਕਿਸਾਨਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਪਹਿਲਾ ਮੁੱਦਾ ਪੰਜਾਬ ਦੇ ਗਡਾਊਨਾਂ ਵਿਚੋਂ ਰੋਜ਼ਾਨਾ 10-12 ਮੈਟਰਿਕ ਟਨ ਅਨਾਜ ਦੀ ਲਿਫਟਿੰਗ ਕਰਵਾਉਣ ਦਾ ਹੋ ਸਕਦਾ ਹੈ ਕਿਉਂਕਿ ਜੇ ਲਿਫਟਿੰਗ ਨਹੀਂ ਹੋਈ ਤਾਂ ਖਰੀਦ ਦੇ ਸੀਜ਼ਨ ਵਿਚ ਪੂਰੀ ਪ੍ਰਕਿਰਿਆ ਖਰਾਬ ਹੋ ਸਕਦੀ ਹੈ।

ਇਸ ਦੇ ਨਾਲ ਹੀ ਅਨਾਜ ਦੀ ਲਿਫਟਿੰਗ ਦੀ ਰਫ਼ਤਾਰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਟਰੇਨਾਂ ਦੀ ਮੰਗ ਵੀ ਰੱਖ ਸਕਦੇ ਹਨ।ਪੰਜਾਬ 'ਚ ਐਫ.ਸੀ.ਆਈ. ਦੇ 46 ਲੱਖ ਟਨ ਭੰਡਾਰਨ ਸਮਰੱਥਾ ਵਾਲੇ ਨਵੇਂ ਗਡਾਊਨ ਤਿਆਰ ਹਨ ਪਰ ਹੁਣ ਤੱਕ ਕੇਂਦਰ ਵਲੋਂ ਉਨ੍ਹਾਂ ਨੂੰ ਚਲਾਉਣ ਦੀ ਮਨਜ਼ੂਰੀ ਨਹੀਂ ਮਿਲੀ। ਉਥੇ ਪਿਛਲੇ ਸਾਲ ਆੜ੍ਹਤੀਆਂ ਦੀ ਕਮਿਸ਼ਨ ਵਧਾਉਣ ਦੀ ਮੰਗ ਕੀਤੀ ਗਈ ਸੀ ਪਰ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ। ਕਿਸਾਨਾਂ ਦੀ ਫ਼ਸਲ ਖਰੀਦਣ ਵਿਚ ਇਸ ਸੀਜ਼ਨ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਏ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੀ ਆਵਾਜ਼ ਬਣ ਕੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲਣ ਪਹੁੰਚੇ ਹਨ। 

Ad Position 22
No active advertisement
ਪਿਛਲੀ ਖ਼ਬਰ ਜ਼ਿਮਨੀ ਪੰਚਾਇਤੀ ਚੋਣ ਸੰਬੰਧੀ ਬੀ.ਡੀ.ਪੀ.ਓ. ਦਫਤਰ ਤਾਰਸਿਕਾ ਵਲੋਂ ਉਮੀਦਵਾਰਾਂ ਨੂੰ ਲੋੜੀਂਦੇ ਦਸਤਾਵੇਜ਼ ਨਾ ਦੇਣ 'ਤੇ ਰੋ... ਅਗਲੀ ਖ਼ਬਰ ਲੱਦਾਖ ਸੈਕਟਰ 'ਚ 15,000 ਫੁੱਟ ਤੋਂ ਵੱਧ ਦੀ ਉਚਾਈ 'ਤੇ ਆਕਾਸ਼ ਪ੍ਰਾਈਮ ਹਵਾਈ ਰੱਖਿਆ ਪ੍ਰਣਾਲੀ ਦਾ ਸਫਲ ਪ੍ਰੀਖਣ
Ad Position 24