08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪਾਤੜਾਂ : ਕਰੰਟ ਨਾਲ ਮਰੀਆਂ 3 ਲੜਕੀਆਂ ਨੂੰ ਪੰਜਾਬ ਸਰਕਾਰ ਵਲੋਂ 12 ਲੱਖ ਦਿੱਤਾ ਜਾਵੇਗਾ ਮੁਆਵਜ਼ਾ - ਵਿਧਾਇਕ ਕੁਲਵੰਤ ਸਿੰਘ ਬਾਜੀਗਰ

ਪਾਤੜਾਂ, 16 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਵਿਖੇ ਅੱਜ ਕਰੰਟ ਨਾਲ ਇਕੋ ਪਰਿਵਾਰ ਦੀਆਂ ਤਿੰਨ ਨਾਬਾਲਿਗ ਲੜਕੀਆਂ...

Ad Position 21
No active advertisement
ਅਜੀਤ ਡੈਸਕ 16-07-2025

ਪਾਤੜਾਂ, 16 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)-ਪਾਤੜਾਂ ਵਿਖੇ ਅੱਜ ਕਰੰਟ ਨਾਲ ਇਕੋ ਪਰਿਵਾਰ ਦੀਆਂ ਤਿੰਨ ਨਾਬਾਲਿਗ ਲੜਕੀਆਂ ਦੀ ਹੋਈ ਮੌਤ ਉਤੇ ਪੰਜਾਬ ਸਰਕਾਰ ਵਲੋਂ 12 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਦੱਸਿਆ ਕਿ ਅੱਜ ਪਾਤੜਾਂ ਵਿਖੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਪ੍ਰਵਾਸੀ ਮਜ਼ਦੂਰ ਦੇ ਇਕ ਪਰਿਵਾਰ ਦੀਆਂ ਤਿੰਨੋਂ ਲੜਕੀਆਂ ਦੀ ਹੀ ਕਰੰਟ ਲੱਗਣ ਨਾਲ ਮੌਤ ਹੋ ਗਈ ਸੀ।

ਉਨ੍ਹਾਂ ਕਿਹਾ ਕਿ ਇਹ ਦਰਦਨਾਕ ਘਟਨਾ ਪਰਿਵਾਰ ਲਈ ਅਤੇ ਸਮੁੱਚੇ ਹਲਕੇ ਲਈ ਅਸਹਿ ਹੈ ਅਤੇ ਇਸ ਘਟਨਾ ਨਾਲ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦੁਖੀ ਪਰਿਵਾਰ ਨਾਲ ਹਰਮਦਰਦੀ ਪ੍ਰਗਟ ਕਰਦਿਆਂ 4 ਲੱਖ ਰੁਪਏ ਪ੍ਰਤੀ ਬੱਚਾ ਮੁਆਵਜ਼ਾ ਪਰਿਵਾਰ ਨੂੰ ਦਿੱਤਾ ਜਾਵੇਗਾ। ਇਸ ਮੌਕੇ ਇਥੇ ਉਪ ਮੰਡਲ ਮੈਜਿਸਟਰੇਟ ਪਾਤੜਾਂ ਅਸ਼ੋਕ ਕੁਮਾਰ ਵੀ ਹਾਜ਼ਰ ਸਨ।
 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸੁਰੱਖਿਆ ਬਲਾਂ ਨੂੰ ਪੱਕੇ ਤੌਰ 'ਤੇ ਦਰਬਾਰ ਸਾਹਿਬ 'ਚ ਤਾਇਨਾਤ ਕੀਤਾ ਜਾਵੇ - ਐਮ.ਪੀ. ਔਜਲਾ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲੇ
Ad Position 24