08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮਜੀਠੀਆ ਵਲੋਂ ਬੈਰਕ ਬਦਲਣ ਦੀ ਪਟੀਸ਼ਨ ਸੰਬੰਧੀ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 17 ਜੁਲਾਈ- ਪੰਜਾਬ ਵਿਜੀਲੈਂਸ ਬਿਊਰੋ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ....

Ad Position 21
No active advertisement
ਅਜੀਤ ਡੈਸਕ 17-07-2025

ਚੰਡੀਗੜ੍ਹ, 17 ਜੁਲਾਈ- ਪੰਜਾਬ ਵਿਜੀਲੈਂਸ ਬਿਊਰੋ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੀਂ ਨਾਭਾ ਜੇਲ੍ਹ ਵਿਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

ਇਸ ਦੌਰਾਨ ਪੰਜਾਬ ਸਰਕਾਰ ਜਵਾਬ ਦਾਇਰ ਕਰੇਗੀ। ਹਾਲਾਂਕਿ, ਪਿਛਲੀ ਸੁਣਵਾਈ ’ਤੇ ਸਰਕਾਰ ਨੇ ਜਵਾਬ ਦਾਇਰ ਨਹੀਂ ਕੀਤਾ ਸੀ। ਵਿਧਾਨ ਸਭਾ ਵਿਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਮਜੀਠੀਆ ਜੇਲ੍ਹ ਵਿਚ ਸਿਰਹਾਣਾ ਮੰਗ ਰਿਹਾ ਹੈ, ਉਸ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾਵੇਗੀ। ਉਹ ਆਮ ਕੈਦੀਆਂ ਵਾਂਗ ਰਹੇਗਾ।

ਪਟੀਸ਼ਨ ਵਿਚ ਮਜੀਠੀਆ ਨੇ ਬੈਰਕ ਬਦਲਣ ਦੀ ਮੰਗ ਕੀਤੀ ਹੈ। ਵਕੀਲਾਂ ਨੇ ਪਟੀਸ਼ਨ ਵਿਚ ਦਲੀਲ ਦਿੱਤੀ ਹੈ ਕਿ ਮਜੀਠੀਆ ਵਿਧਾਇਕ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਹਨ। ਇਸ ਲਈ, ਉਨ੍ਹਾਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਸੰਤਰੀ ਸ਼੍ਰੇਣੀ ਦੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਹੋਰ ਦੋਸ਼ੀ ਜਾਂ ਮੁਕੱਦਮਾ ਅਧੀਨ ਕੈਦੀਆਂ ਤੋਂ ਵੱਖਰਾ ਰੱਖਿਆ ਜਾਣਾ ਚਾਹੀਦਾ ਹੈ।

ਵਕੀਲਾਂ ਨੇ ਅਦਾਲਤ ਤੋਂ ਗ੍ਰਿਫ਼ਤਾਰੀ ਦੇ ਆਧਾਰਾਂ ਅਤੇ ਜੇਲ੍ਹ ਮੈਨੂਅਲ ਦੀ ਕਾਪੀ ਵੀ ਮੰਗੀ ਹੈ। ਇਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਗਲਿਆਰਾ ਖੇਤਰ ਵਿਚ ਪੁਲਿਸ ਵਲੋਂ ਜਾਂਚ ਮੁਹਿੰਮ ਜਾਰੀ ਅਗਲੀ ਖ਼ਬਰ ਸ਼ਹਿਰ ਦੇ ਮੁੱਖ ਬਾਜ਼ਾਰ ’ਚ ਨਾਮੀ ਦੁਕਾਨ ’ਤੇ ਚੱਲੀਆਂ ਗੋਲੀਆਂ
Ad Position 24