08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ....

Ad Position 21
No active advertisement
ਅਜੀਤ ਡੈਸਕ 17-07-2025

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ ਵਿਚ ਭੇਜਿਆ ਜਾਵੇਗਾ। ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ ਤੱਕ ਜਮਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 4 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।


ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਇਰਾਕ: ਸ਼ਾਪਿੰਗ ਮਾਲ ’ਚ ਲੱਗੀ ਅੱਗ, 50 ਲੋਕਾਂ ਦੀ ਮੌਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਨੂੰ ਬਿਹਾਰ ਤੇ ਬੰਗਾਲ ਵਿਚ ਕਈ ਵਿਕਾਸ ਪ੍ਰੋਜੈਕਟ ਕਰਨਗੇ ਲਾਂਚ
Ad Position 24