08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਇਰਾਕ: ਸ਼ਾਪਿੰਗ ਮਾਲ ’ਚ ਲੱਗੀ ਅੱਗ, 50 ਲੋਕਾਂ ਦੀ ਮੌਤ

ਬਗਦਾਦ, 17 ਜੁਲਾਈ- ਇਰਾਕ ਦੇ ਇਕ ਹਾਈਪਰਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ 50 ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ....

Ad Position 21
No active advertisement
ਅਜੀਤ ਡੈਸਕ 17-07-2025

ਬਗਦਾਦ, 17 ਜੁਲਾਈ- ਇਰਾਕ ਦੇ ਇਕ ਹਾਈਪਰਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ 50 ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਜਾਣਕਾਰੀ ਅਨੁਸਾਰ ਪੂਰਬੀ ਇਰਾਕ ਦੇ ਅਲ-ਕੁਟ ਸ਼ਹਿਰ ਵਿਚ ਇਹ ਹਾਦਸਾ ਵਾਪਰਿਆ। ਸੂਬਾਈ ਗਵਰਨਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੀ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਪੰਜ ਮੰਜ਼ਿਲਾ ਇਮਾਰਤ ਵਿਚ ਰਾਤ ਭਰ ਅੱਗ ਦੀਆਂ ਲਪਟਾਂ ਉੱਠਦੀਆਂ ਰਹੀਆਂ।

ਫਾਇਰ ਬਿ੍ਰਗੇਡ ਦਸਤਾ ਅੱਗ ਬੁਝਾਉਣ ਵਿਚ ਲੱਗਾ ਹੋਇਆ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਸੂਬਾਈ ਗਵਰਨਰ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਸ਼ੁਰੂਆਤੀ ਨਤੀਜੇ 48 ਘੰਟਿਆਂ ਦੇ ਅੰਦਰ ਐਲਾਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਘਟਨਾ ਨੂੰ ਦੇਖਦੇ ਹੋਏ, ਅਸੀਂ ਇਮਾਰਤ ਅਤੇ ਮਾਲ ਦੇ ਮਾਲਕ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰੂ ਘਰ ਦੇ ਦਰਬਾਰ ਸਾਹਿਬ ਵਿਚ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਮੰਗੇ...
Ad Position 24