08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਈ.ਡੀ. ਵਲੋਂ ਰਾਬਰਟ ਵਾਡਰਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 17 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ...

Ad Position 21
No active advertisement
ਅਜੀਤ ਡੈਸਕ 17-07-2025

ਨਵੀਂ ਦਿੱਲੀ, 17 ਜੁਲਾਈ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ, ਕਾਰੋਬਾਰੀ ਰਾਬਰਟ ਵਾਡਰਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿਚ ਮੁਕੱਦਮਾ ਸ਼ਿਕਾਇਤ (ਚਾਰਜਸ਼ੀਟ) ਦਾਇਰ ਕੀਤੀ ਹੈ। ਇਸ ਵਿਚ ਕਈ ਹੋਰ ਵਿਅਕਤੀਆਂ ਅਤੇ ਫਰਮਾਂ ਦੇ ਨਾਂਅ ਵੀ ਸ਼ਾਮਿਲ ਹਨ। 

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ਿਖੋਪੁਰ ਜ਼ਮੀਨ ਸੌਦੇ ਦੇ ਮਾਮਲੇ ਦੇ ਸਬੰਧ ਵਿਚ ਰਾਬਰਟ ਵਾਡਰਾ ਵਿਰੁੱਧ ਇਕ ਪੂਰਕ ਮੁਕੱਦਮਾ ਸ਼ਿਕਾਇਤ (ਚਾਰਜਸ਼ੀਟ) ਦਾਇਰ ਕੀਤੀ ਹੈ। ਇਹ ਮਾਮਲਾ ਸਤੰਬਰ 2018 ਦਾ ਹੈ, ਜਦੋਂ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ, ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਰੀਅਲ ਅਸਟੇਟ ਦਿੱਗਜ਼ ਡੀ.ਐਲ.ਐਫ. ਅਤੇ ਇਕ ਪ੍ਰਾਪਰਟੀ ਡੀਲਰ ਦੇ ਨਾਲ ਇਕ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਐਫ.ਆਈ.ਆਰ. ਵਿਚ ਭ੍ਰਿਸ਼ਟਾਚਾਰ, ਜਾਅਲਸਾਜ਼ੀ ਅਤੇ ਧੋਖਾਧੜੀ ਦੇ ਦੋਸ਼ ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਡਾਕਟਰਾਂ ਦੀ ਕਮੀ ਮਾਮਲੇ ਦੀ ਹਾਈ ਕੋਰਟ ’ਚ ਹੋਈ ਸੁਣਵਾਈ ਅਗਲੀ ਖ਼ਬਰ ਆਈ.ਈ.ਡੀ. ਦੀ ਬਰਾਮਦਗੀ ਦੇ ਸਬੰਧ 'ਚ 2 ਹੋਰ ਮੁਲਜ਼ਮ ਗ੍ਰਿਫਤਾਰ
Ad Position 24