08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪੰਜਾਬ ਭਾਜਪਾ ਨੇ ਤਰਨਤਾਰਨ ਵਿਧਾਨਸਭਾ ਦੇ ਸੰਭਾਵੀ ਉਮੀਦਵਾਰਾਂ ਲਈ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਕੀਤਾ ਨਿਯੁਕਤ

ਚੰਡੀਗੜ੍ਹ, 17 ਜੁਲਾਈ- ਤਰਨਤਾਰਨ ਵਿਧਾਨ ਸਭਾ ਉਪ-ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ ਅਤੇ ਉਸ ਤੋਂ ਬਾਅਦ ਰਾਜ ਚੋਣ ਕਮੇਟੀ ਨੂੰ ਰਿਪੋਰਟ ਦੇਣ ਲਈ....

Ad Position 21
No active advertisement
ਅਜੀਤ ਡੈਸਕ 17-07-2025

ਚੰਡੀਗੜ੍ਹ, 17 ਜੁਲਾਈ- ਤਰਨਤਾਰਨ ਵਿਧਾਨ ਸਭਾ ਉਪ-ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ ਅਤੇ ਉਸ ਤੋਂ ਬਾਅਦ ਰਾਜ ਚੋਣ ਕਮੇਟੀ ਨੂੰ ਰਿਪੋਰਟ ਦੇਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਉਨ੍ਹਾਂ ਦੀ ਸਹਾਇਤਾ ਕਰਨਗੇ।

ਇਸ ਤੋਂ ਪਹਿਲਾਂ, 16 ਜੁਲਾਈ ਨੂੰ ਤਰਨਤਾਰਨ ਵਿਧਾਨਸਭਾ ਉਪ-ਚੋਣ ਦੀ ਜ਼ਮੀਨੀ / ਬੂਥ-ਪੱਧਰੀ ਤਿਆਰੀ ਲਈ ਭਾਜਪਾ ਪੰਜਾਬ ਨੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਸੀ। ਉਨ੍ਹਾਂ ਦੇ ਨਾਲ ਸਾਬਕਾ ਸੀ.ਪੀ.ਐਸ. ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਮਾਮਲੇ ’ਚ ਬੈਰਕ ਬਦਲੀ ਦੀ ਅਰਜ਼ੀ ਮੁਲਤਵੀ ਅਗਲੀ ਖ਼ਬਰ ਪੰਜਾਬ ’ਚ ਡਾਕਟਰਾਂ ਦੀ ਕਮੀ ਮਾਮਲੇ ਦੀ ਹਾਈ ਕੋਰਟ ’ਚ ਹੋਈ ਸੁਣਵਾਈ
Ad Position 24