08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕਾਂਗਰਸ ਵਲੋਂ ਪ੍ਰਧਾਨ ਨਵਦੀਪ ਸਿੰਘ ਪੰਨੂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਨਿਯੁਕਤ

ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ...

Ad Position 21
No active advertisement
ਅਜੀਤ ਡੈਸਕ 17-07-2025

ਬਟਾਲਾ, 17 ਜੁਲਾਈ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਪੈਂਦੀ ਨਗਰ ਕੌਂਸਲ ਦੇ ਪ੍ਰਧਾਨ ਸਰਦਾਰ ਨਵਦੀਪ ਸਿੰਘ ਪੰਨੂ ਨੂੰ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਅੱਜ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 37 ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਵਿਚ ਪ੍ਰਧਾਨ ਨਵਦੀਪ ਸਿੰਘ ਪੰਨੂ ਨੂੰ ਬਾਬਾ ਬਕਾਲਾ ਸਾਹਿਬ ਦਾ ਕੋਆਰਡੀਨੇਟਰ ਬਣਾਇਆ ਗਿਆ।

ਸਰਦਾਰ ਨਵਦੀਪ ਸਿੰਘ ਪੰਨੂ ਨੇ ਆਪਣੀ ਇਸ ਨਿਯੁਕਤੀ ਉਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਨਰਲ ਸਕੱਤਰ, ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ ਅਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨਗੇ। 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਰੇਲਵੇ ਸਟੇਸ਼ਨ 'ਤੇ ਕਾਸੋ ਆਪਰੇਸ਼ਨ ਤਹਿਤ ਚਲਾਇਆ ਸਰਚ ਅਭਿਆਨ ਅਗਲੀ ਖ਼ਬਰ 3 ਆਈ.ਏ.ਐਸ. ਤੇ 6 ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
Ad Position 24