08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੀਰੀਆ 'ਚ ਵਾਪਰ ਰਹੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ

ਨਵੀਂ ਦਿੱਲੀ, 17 ਜੁਲਾਈ-ਸੀਰੀਆ ਵਿਚ ਇਜ਼ਰਾਈਲੀ ਹਵਾਈ ਹਮਲਿਆਂ 'ਤੇ ਭਾਰਤ ਦੇ ਰੁਖ਼...

Ad Position 21
No active advertisement
ਅਜੀਤ ਡੈਸਕ 17-07-2025

ਨਵੀਂ ਦਿੱਲੀ, 17 ਜੁਲਾਈ-ਸੀਰੀਆ ਵਿਚ ਇਜ਼ਰਾਈਲੀ ਹਵਾਈ ਹਮਲਿਆਂ 'ਤੇ ਭਾਰਤ ਦੇ ਰੁਖ਼ 'ਤੇ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਸੀਰੀਆ ਵਿਚ ਵਾਪਰ ਰਹੀਆਂ ਘਟਨਾਵਾਂ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਅਸੀਂ ਚਾਹੁੰਦੇ ਹਾਂ ਕਿ ਦੇਸ਼ ਵਿਚ ਜਲਦੀ ਤੋਂ ਜਲਦੀ ਸ਼ਾਂਤੀ ਅਤੇ ਸਥਿਰਤਾ ਵਾਪਸ ਆਵੇ। ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਇਕ ਅਜਿਹਾ ਮਾਮਲਾ ਹੈ, ਜਿਸ 'ਤੇ ਦੋਵਾਂ ਧਿਰਾਂ ਵਿਚਕਾਰ ਚਰਚਾ ਚੱਲ ਰਹੀ ਹੈ। ਜਦੋਂ ਕੁਝ ਅੰਤਿਮ ਰੂਪ ਦਿੱਤਾ ਜਾਵੇਗਾ ਤਾਂ ਅਸੀਂ ਜਾਣਕਾਰੀ ਸਾਂਝੀ ਕਰਾਂਗੇ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਸਾਲ 20 ਜਨਵਰੀ ਤੋਂ ਲੈ ਕੇ ਕੱਲ੍ਹ ਤੱਕ, ਲਗਭਗ 1563 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਜ਼ਿਆਦਾਤਰ ਭਾਰਤੀ ਨਾਗਰਿਕ ਵਪਾਰਕ ਉਡਾਣ ਰਾਹੀਂ ਆਏ ਹਨ। 

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ : ਸਰਪੰਚ ਦੇ ਕਾਤਲ ਨੂੰ ਹੋਈ ਉਮਰ ਕੈਦ, ਮਦਦ ਕਰਨ ਵਾਲਿਆਂ ਨੂੰ ਵੀ ਸੁਣਾਈ ਸਜ਼ਾ ਅਗਲੀ ਖ਼ਬਰ ਜਲੰਧਰ ਰੇਲਵੇ ਸਟੇਸ਼ਨ 'ਤੇ ਕਾਸੋ ਆਪਰੇਸ਼ਨ ਤਹਿਤ ਚਲਾਇਆ ਸਰਚ ਅਭਿਆਨ
Ad Position 24