08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਝੋਨੇ ਦੀ ਦਵਾਈ ਵਾਲੇ ਡੱਬੇ 'ਚ ਪਾਣੀ ਪੀਣ ਕਾਰਨ ਪ੍ਰਵਾਸੀ ਔਰਤ ਦੀ ਮੌਤ

ਕਪੂਰਥਲਾ, 17 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਟਿੱਬਾ ਵਿਖੇ ਖੇਤਾਂ ਵਿਚ ਕੰਮ ਕਰਦੇ ਇਕ ਪ੍ਰਵਾਸੀ ਪਰਿਵਾਰ...

Ad Position 21
No active advertisement
ਅਜੀਤ ਡੈਸਕ 17-07-2025

ਕਪੂਰਥਲਾ, 17 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਟਿੱਬਾ ਵਿਖੇ ਖੇਤਾਂ ਵਿਚ ਕੰਮ ਕਰਦੇ ਇਕ ਪ੍ਰਵਾਸੀ ਪਰਿਵਾਰ ਦੀ ਔਰਤ ਵਲੋਂ ਕਥਿਤ ਤੌਰ 'ਤੇ ਗਲਤੀ ਨਾਲ ਝੋਨੇ ਦੀ ਦਵਾਈ ਵਾਲੇ ਡੱਬੇ ਵਿਚ ਪਾਣੀ ਪੀਣ ਕਾਰਨ ਉਸਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਚੌਧਰੀਆਂ ਦੇ ਏ.ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਪ੍ਰਵਾਸੀ ਔਰਤ ਆਸ਼ਾ ਦੇਵੀ ਪਤਨੀ ਆਕਾਸ਼ ਪਾਸਵਾਨ ਵਾਸੀ ਟਿੱਬਾ ਜੋ ਕਿ ਖੇਤ ਮਜ਼ਦੂਰੀ ਕਰਦੇ ਹਨ, ਦੀ ਅੱਜ ਗਲਤੀ ਨਾਲ ਦਵਾਈ ਵਾਲੇ ਡੱਬੇ ਵਿਚ ਪਾਣੀ ਪੀਣ ਕਾਰਨ ਮੌਤ ਹੋ ਗਈ ਹੈ, ਜਿਸ 'ਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਆਕਾਸ਼ ਵੈਪਨ ਸਿਸਟਮ ਵਲੋਂ ਲੱਦਾਖ ਸੈਕਟਰ 'ਚ ਉਚਾਈ 'ਤੇ ਸਫਲਤਾਪੂਰਵਕ ਪ੍ਰੀਖਣ ਅਗਲੀ ਖ਼ਬਰ ਯੂਲੀਆ ਸਵੀਰੀਡੇਨਕੋ ਬਣੀ ਯੂਕਰੇਨ ਦੀ ਨਵੀਂ ਪ੍ਰਧਾਨ ਮੰਤਰੀ
Ad Position 24