08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਿਹਾਰ ਦੇ 10 ਜ਼ਿਲ੍ਹਿਆਂ 'ਚ ਬਿਜਲੀ ਡਿਗਣ ਕਾਰਨ 19 ਲੋਕਾਂ ਦੀ ਮੌਤ

ਪਟਨਾ , 17 ਜੁਲਾਈ - ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਿਹਾਰ ਦੇ 10 ਜ਼ਿਲ੍ਹਿਆਂ ਵਿਚ ਬਿਜਲੀ ਡਿਗਣ ਕਾਰਨ 19 ਲੋਕਾਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੀ ...

Ad Position 21
No active advertisement
ਅਜੀਤ ਡੈਸਕ 17-07-2025

ਪਟਨਾ , 17 ਜੁਲਾਈ - ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਿਹਾਰ ਦੇ 10 ਜ਼ਿਲ੍ਹਿਆਂ ਵਿਚ ਬਿਜਲੀ ਡਿਗਣ ਕਾਰਨ 19 ਲੋਕਾਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਪਿਛਲੇ 24 ਘੰਟਿਆਂ ਵਿਚ ਨਾਲੰਦਾ ਵਿਚ 5, ਵੈਸ਼ਾਲੀ ਵਿਚ 4, ਬਾਂਕਾ ਵਿਚ 2, ਸ਼ੇਖਪੁਰਾ, ਸਮਸਤੀਪੁਰ, ਨਵਾਦਾ ਅਤੇ ਜਮੂਈ ਵਿਚ ਇਕ-ਇਕ ਵਿਅਕਤੀ ਦੀ ਬਿਜਲੀ ਡਿਗਣ ਕਾਰਨ ਮੌਤ ਹੋ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਆਫ਼ਤ ਦੀ ਇਸ ਘੜੀ ਵਿਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਖ਼ਰਾਬ ਮੌਸਮ ਵਿਚ ਸਾਰਿਆਂ ਨੂੰ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ। ਖ਼ਰਾਬ ਮੌਸਮ ਦੀ ਸਥਿਤੀ ਵਿਚ, ਬਿਜਲੀ ਡਿਗਣ ਤੋਂ ਬਚਣ ਲਈ ਆਫ਼ਤ ਪ੍ਰਬੰਧਨ ਵਿਭਾਗ ਦੁਆਰਾ ਸਮੇਂ-ਸਮੇਂ 'ਤੇ ਜਾਰੀ ਕੀਤੇ ਗਏ ਸੁਝਾਵਾਂ ਦੀ ਪਾਲਣਾ ਕਰੋ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ⭐ ਅਗਲੀ ਖ਼ਬਰ ਦਿੱਲੀ-ਐਨ.ਸੀ.ਆਰ. ਵਿਚ ਭਾਰੀ ਮੀਂਹ
Ad Position 24