08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮੌਤ ਤੋਂ ਦੋ ਹਫ਼ਤਿਆਂ ਬਾਅਦ ਦੁਬਈ ਤੋਂ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪੁੱਜਾ ਰਣਜੀਤ ਸਿੰਘ ਦਾ ਮ੍ਰਿਤਕ ਸਰੀਰ

ਰਾਜਾਸਾਂਸੀ, (ਅੰਮ੍ਰਿਤਸਰ), 18 ਜੁਲਾਈ (ਹਰਦੀਪ ਸਿੰਘ ਖੀਵਾ) - ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਗਿੱਲ ਮੰਝ ਨਾਲ ਸੰਬੰਧਿਤ 40 ਸਾਲਾ ਰਣਜੀਤ ਸਿੰਘ ਪੁੱਤਰ ਫੌਜਾ ਸਿੰਘ ਦਾ...

Ad Position 21
No active advertisement
ਅਜੀਤ ਡੈਸਕ 18-07-2025

ਰਾਜਾਸਾਂਸੀ, (ਅੰਮ੍ਰਿਤਸਰ), 18 ਜੁਲਾਈ (ਹਰਦੀਪ ਸਿੰਘ ਖੀਵਾ) - ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਗਿੱਲ ਮੰਝ ਨਾਲ ਸੰਬੰਧਿਤ 40 ਸਾਲਾ ਰਣਜੀਤ ਸਿੰਘ ਪੁੱਤਰ ਫੌਜਾ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਰਣਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 4 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਦੱਸਣ ਅਨੁਸਾਰ ਬੀਤੀ 4 ਜੁਲਾਈ ਨੂੰ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।

ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ’ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ ’ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮਨਪ੍ਰੀਤ ਸਿੰਘ ਕੰਬੋਜ਼ ਵਲੋਂ ਪ੍ਰਾਪਤ ਕਰਕੇ ਟਰੱਸਟ ਦੀ ਹੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਣਜੀਤ ਦਾ ਮ੍ਰਿਤਕ ਸਰੀਰ ਭੇਜਣ ’ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਗੁਰਦਾਸਪੁਰ ਜ਼ਿਲ੍ਹਾ ਟੀਮ ਵਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਰਣਜੀਤ ਦੀ ਪਤਨੀ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।


ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 418 ਦੇ ਕਰੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।
ਇਸ ਦੌਰਾਨ ਹਵਾਈ ਅੱਡੇ ’ਤੇ ਮੌਜੂਦ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਰਾਜਧਾਨੀ ਦੇ 20 ਸਕੂਲਾਂ ਨੂੰ ਸਵੇਰੇ ਸਵੇਰੇ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਅਗਲੀ ਖ਼ਬਰ ਪਹਿਲਗਾਮ ਹਮਲੇ ’ਚ ਸ਼ਾਮਿਲ ਟੀ.ਆਰ.ਐਫ਼. ਨੂੰ ਅਮਰੀਕਾ ਨੇ ਐਲਾਨਿਆ ਅੱਤਵਾਦੀ ਸੰਗਠਨ
Ad Position 24