08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਅਹਿਮਦਗੜ੍ਹ ਅਤੇ ਅਮਰਗੜ੍ਹ ਦੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਨੇ ਦਿੱਤੀ ਵੱਡੀ ਸੌਗਾਤ

ਮਲੇਰਕੋਟਲਾ, 18 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਇਲਾਕਾ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

Ad Position 21
No active advertisement
ਅਜੀਤ ਡੈਸਕ 18-07-2025

ਮਲੇਰਕੋਟਲਾ, 18 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈਂਦੇ ਇਲਾਕਾ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਨਵੇਂ ਬਣਾਏ ਗਏ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਅਤੇ ਤਹਿਸੀਲ ਕੰਪਲੈਕਸ ਅਮਰਗੜ੍ਹ ਦੇ ਉਦਘਾਟਨ ਕਰਕੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ।


ਜ਼ਿਕਰਯੋਗ ਹੈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਮਰਗੜ੍ਹ ਅਨਾਜ ਮੰਡੀ ਵਿਖੇ ਇਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ, ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਡਿਪਟੀ ਕਮਿਸ਼ਨਰ ਮਲੇਰਕੋਟਲਾ, ਐਸ.ਐਸ.ਪੀ. ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਗਾਇਕਾ ਕੌਨੀ ਫ਼ਰਾਂਸਿਸ ਦਾ 87 ਸਾਲ ਦੀ ਉਮਰ ’ਚ ਦਿਹਾਂਤ ਅਗਲੀ ਖ਼ਬਰ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਪਿੰਡ ਰਾਮਨਗਰ ਵਿਚ ਚੱਲੀ ਗੋਲੀ
Ad Position 24