08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸ਼ਰਾਬ ਘੁਟਾਲਾ ਮਾਮਲਾ: ਈ.ਡੀ. ਨੇ ਭੁਪੇਸ਼ ਬਘੇਲ ਦੇ ਪੁੱਤਰ ਨੂੰ ਕੀਤਾ ਗਿ੍ਫ਼ਤਾਰ

ਰਾਏਪੁਰ, 18 ਜੁਲਾਈ- ਛੱਤੀਸਗੜ੍ਹ ਸ਼ਰਾਬ ਘੁਟਾਲੇ ਮਾਮਲੇ ਵਿਚ, ਈ.ਡੀ. ਨੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਚੈਤਨਯ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਇਕ ਕਥਿਤ...

Ad Position 21
No active advertisement
ਅਜੀਤ ਡੈਸਕ 18-07-2025

ਰਾਏਪੁਰ, 18 ਜੁਲਾਈ- ਛੱਤੀਸਗੜ੍ਹ ਸ਼ਰਾਬ ਘੁਟਾਲੇ ਮਾਮਲੇ ਵਿਚ, ਈ.ਡੀ. ਨੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਦੇ ਪੁੱਤਰ ਚੈਤਨਯ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਇਕ ਕਥਿਤ ਸ਼ਰਾਬ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ਕੀਤੀ ਗਈ ਸੀ। ਈ.ਡੀ. ਦੀ ਕਾਰਵਾਈ ਦੌਰਾਨ ਭੁਪੇਸ਼ ਬਘੇਲ ਵਿਧਾਨ ਸਭਾ ਲਈ ਘਰੋਂ ਨਿਕਲੇ ਸਨ।


ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਸਵੇਰੇ ਭਿਲਾਈ ਘਰ ’ਤੇ ਛਾਪਾ ਮਾਰਿਆ। ਈ.ਡੀ. ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਤਹਿਤ ਕਥਿਤ ਸ਼ਰਾਬ ਘੁਟਾਲੇ ਨਾਲ ਸੰਬੰਧਿਤ ਇਕ ਮਾਮਲੇ ਵਿਚ ਕੀਤੀ ਹੈ। ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਘਰ ਵਿਚ ਚੱਲ ਰਹੀ ਈ.ਡੀ. ਦੀ ਕਾਰਵਾਈ ਵਿਚਕਾਰ ਵਿਧਾਨ ਸਭਾ ਲਈ ਰਵਾਨਾ ਹੋ ਗਏ। ਜਿਸ ਤੋਂ ਬਾਅਦ ਈ.ਡੀ. ਨੇ ਇਹ ਵੱਡੀ ਕਾਰਵਾਈ ਕੀਤੀ ਹੈ। ਕਾਰਵਾਈ ਦੌਰਾਨ ਗੁੱਸੇ ਵਿਚ ਆਏ ਸਮਰਥਕਾਂ ਨੇ ਬੈਰੀਕੇਡਿੰਗ ਹਟਾਉਣ ਦੀ ਮੰਗ ਕੀਤੀ। ਨਾਲ ਹੀ, ਸਮਰਥਕਾਂ ਨੇ ਬੈਰੀਕੇਡਿੰਗ ਢਾਹ ਦਿੱਤੀ ਸੀ।


ਈ.ਡੀ. ਦੇ ਘਰ ਪਹੁੰਚਣ ’ਤੇ, ਭੂਪੇਸ਼ ਬਘੇਲ ਨੇ ਐਕਸ ’ਤੇ ਇਕ ਪੋਸਟ ਸਾਂਝੀ ਕੀਤੀ ਸੀ ਅਤੇ ਲਿਖਿਆ ਸੀ ਕਿ ਈ.ਡੀ. ਆ ਗਈ ਹੈ। ਅੱਜ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਅਡਾਨੀ ਲਈ ਤਮਨਾਰ ਵਿਚ ਕੱਟੇ ਜਾ ਰਹੇ ਦਰੱਖਤਾਂ ਦਾ ਮੁੱਦਾ ਅੱਜ ਉਠਾਇਆ ਜਾਣਾ ਸੀ। ‘ਸਾਹਿਬ’ ਨੇ ਈ.ਡੀ. ਨੂੰ ਭਿਲਾਈ ਘਰ ਭੇਜ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਲੈਂਡ ਪੂਲਿੰਗ ਪਾਲਸੀ ਵਾਲੇ ਜ਼ਿਲ੍ਹਿਆਂ ’ਚ 30 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤਾ ਜਾਵੇਗਾ ਟਰੈਕਟਰ ਮਾਰਚ ਅਗਲੀ ਖ਼ਬਰ ਮੁਹਾਲੀ ਪੁਲਿਸ ਵਲੋਂ 1 ਕੁਇੰਟਲ 35 ਕਿਲੋ ਭੁੱਕੀ ਪੋਸਤ ਸਮੇਤ ਵਿਅਕਤੀ ਗ੍ਰਿਫਤਾਰ
Ad Position 24